
ਚੰਡੀਗੜ੍ਹ: ਬਠਿੰਡਾ ਦੇ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਸੈਂਕੜੇ ਪੰਜਾਬੀਆਂ ਦਾ ਭਵਿੱਖ ਬਚਾਉਣ ਜਿਹਨਾਂ ਨੂੰ ਫਰਜ਼ੀ ਸਿੱਖਿਆ ਸੇਵਾਵਾਂ ਏਜੰਟਾਂ ਨੇ ਠੱਗੀ ਨਾਲ ਫਰਜ਼ੀ ਪੱਤਰ ਦਿੱਤੇ ਤੇ ਹੁਣ ਉਹਨਾਂ ਨੂੰ ਵਾਪਸ ਭਾਰਤ ਭੇਜੇ ਜਾਣ ਦੀ ਤਲਵਾਰ ਉਹਨਾਂ ਸਿਰ ਲਟਕ ਰਹੀ ਹੈ ਤੇ ਉਹਨਾਂ ਅਪੀਲ ਕੀਤੀ ਕਿ ਉਹ ਕੈਨੇਡੀਆਈ ਅਧਿਕਾਰੀਆਂ ਕੋਲ ਉਹਨਾਂ ਦਾ ਕੇਸ ਚੁੱਕਣ।
ਹਰਸਿਮਰਤ ਕੌਰ ਬਾਦਲ, ਜਿਹਨਾਂ ਨੇ ਇਸ ਸਬੰਧ ਵਿਚ ਵਿਦੇਸ਼ ਮੰਤਰੀ ਨੂੰ ਪੱਤਰ ਲਿਖਿਆ, ਨੇ ਕਿਹਾ ਕਿ ਜ਼ਿਆਦਾ ਜ਼ੋਰ ਉਹਨਾਂ ਫਰਜ਼ੀ ਸੰਸਥਾਵਾਂ ਤੇ ਉਹਨਾਂ ਦੇ ਅਧਿਕਾਰਤ ਏਜੰਟਾਂ ਖਿਲਾਫ ਕਾਰਵਾਈ ’ਤੇ ਦੇਣਾ ਚਾਹੀਦਾ ਹੈ, ਜਿਹਨਾਂ ਨੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ। ਉਹਨਾਂ ਕਿਹਾ ਕਿ ਇਸ ਘੁਟਾਲੇ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਦੇ ਕੇਸ ਹਮਦਰਦੀ ਨਾਲ ਵਿਚਾਰੇ ਜਾਣੇ ਚਾਹੀਦੇ ਹਨਅਤੇ ਉਹਨਾਂ ਨੇ ਆਪਣੀਆਂ ਹੁਨਰ ਪ੍ਰਾਪਤੀਆਂ ਦੀਆਂ ਡਿਗਰੀਆਂ ਹਾਸਲਕਰ ਕੇ ਸਥਾਈ ਨਾਗਰਿਕਤਾ ਲਈ ਲੋੜੀਂਦੀਆਂ ਯੋਗਤਾ ਸ਼ਰਤਾਂ ਪੂਰੀਆਂ ਕਰ ਲਈਆਂ ਹਨ ਤੇ ਉਹਨਾਂ ਨੂੰ ਬਿਨਾਂ ਰੁਕਾਵਟ ਸਥਾਈ ਨਾਗਰਿਕਤਾ ਮਿਲਣੀ ਚਾਹੀਦੀ ਹੈ।