ਪੰਜਾਬ ਭਰ ਵਿੱਚ ਮੋਟਰਸਾਈਕਲ ਰੈਲੀਆਂ ਕੱਢ ਕੇ ਕੀਤਾ ਰੋਸ ਪ੍ਰਦਰਸ਼ਨ, ਖੇਤੀਬਾੜੀ ਅਤੇ ਛੋਟੇ ਕਾਰੋਬਾਰਾਂ ‘ਤੇ ਖ਼ਤਰੇ ਦਾ ਜਤਾਇਆ ਖ਼ਦਸ਼ਾ
ਚੰਡੀਗੜ੍ਹ :ਆਪਣਾ ਪੰਜਾਬ ਮੀਡੀਆ: ਭਾਰਤ-ਅਮਰੀਕਾ ਪ੍ਰਸਤਾਵਿਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਆਪਣਾ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਹੈ।
‘ਦੇਸ਼ ਬਚਾਓ ਮੋਰਚਾ’ ਦੇ ਸੱਦੇ ‘ਤੇ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੋਟਰਸਾਈਕਲ ਰੈਲੀਆਂ ਕੱਢੀਆਂ ਗਈਆਂ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਸਮਝੌਤਾ ਲਾਗੂ ਹੋਣ ਨਾਲ ਖੇਤੀਬਾੜੀ, ਡੇਅਰੀ ਸੈਕਟਰ, ਛੋਟੇ ਉਦਯੋਗਾਂ ਅਤੇ ਸਥਾਨਕ ਵਪਾਰ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਹੈ।ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਅਤੇ ਛੋਟੇ ਵਪਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਮਝੌਤੇ ਦੀਆਂ ਸ਼ਰਤਾਂ ‘ਤੇ ਮੁੜ ਵਿਚਾਰ ਕੀਤਾ ਜਾਵੇ।ਦੂਜੇ ਪਾਸੇ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਗੱਲਬਾਤ ਸਕਾਰਾਤਮਕ ਢੰਗ ਨਾਲ ਅੱਗੇ ਵੱਧ ਰਹੀ ਹੈ ਅਤੇ ਦੇਸ਼ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।


