ਹਾਈਕਮਾਂਡ ਵੱਲੋਂ ਲੀਡਰਸ਼ਿਪ ਬਦਲਣ ਦੇ ਸੰਕੇਤ, ਨਵੇਂ ਪ੍ਰਧਾਨ ਦੇ ਨਾਮ ’ਤੇ ਮੰਥਨ ਜਾਰੀ
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਰਿਪੋਰਟਾਂ ਮੁਤਾਬਕ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਇਕਾਈ ਵਿੱਚ ਲੀਡਰਸ਼ਿਪ ਬਦਲਣ ਦੇ ਸੰਕੇਤ ਮਿਲਣ ਤੋਂ ਬਾਅਦ ਵੜਿੰਗ ਨੇ ਅਹੁਦਾ ਛੱਡਣ ਦੀ ਪੇਸ਼ਕਸ਼ ਕੀਤੀ ਹੈ।
ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਸੂਬੇ ਦੇ ਆਗੂਆਂ ਅਤੇ ਸੰਗਠਨ ਨਾਲ ਜੁੜੇ ਵਰਕਰਾਂ ਤੋਂ ਫੀਡਬੈਕ ਲੈਣ ਮਗਰੋਂ ਹਾਈਕਮਾਂਡ ਵੱਲੋਂ ਸੰਗਠਨ ਵਿੱਚ ਬਦਲਾਅ ’ਤੇ ਵਿਚਾਰ ਕੀਤਾ ਗਿਆ। ਪਾਰਟੀ ਦੇ ਅੰਦਰ ਵੱਖ-ਵੱਖ ਧੜਿਆਂ ਵਿਚਾਲੇ ਚੱਲ ਰਹੇ ਮਤਭੇਦ ਵੀ ਇਸ ਚਰਚਾ ਦਾ ਹਿੱਸਾ ਰਹੇ ਹਨ।
ਹੁਣ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਲਈ ਕਈ ਨਾਮ ਚਰਚਾ ਵਿੱਚ ਹਨ, ਜਿਨ੍ਹਾਂ ਵਿੱਚ ਵਿਜੈ ਇੰਦਰ ਸਿੰਗਲਾ, ਪਰਗਟ ਸਿੰਘ, ਸੁਖਜਿੰਦਰ ਸਿੰਘ ਰੰਧਾਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਸ਼ਾਮਲ ਹਨ। ਹਾਲਾਂਕਿ ਨਵੇਂ ਪ੍ਰਧਾਨ ਬਾਰੇ ਅੰਤਿਮ ਅਧਿਕਾਰਤ ਐਲਾਨ ਅਜੇ ਨਹੀਂ ਹੋਇਆ ਅਤੇ ਫੈਸਲਾ ਕਾਂਗਰਸ ਹਾਈਕਮਾਂਡ ਵੱਲੋਂ ਕੀਤਾ ਜਾਣਾ ਹੈ।


