ਅੰਬੇਡਕਰ ਤੇ ਫੂਲੇ ਦੀਆਂ ਕਿਤਾਬਾਂ ਨੂੰ ਲੈ ਕੇ ਕੇਂਦਰ ਦੀ ਕਾਰਵਾਈ ’ਤੇ ਕਾਂਗਰਸ ਆਗੂ ਨੇ ਚੁੱਕੇ ਸਵਾਲ
ਨਵੀਂ ਦਿੱਲੀ : ਆਪਣਾ ਪੰਜਾਬ ਮੀਡੀਆ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ’ਤੇ ਸਮਾਜਿਕ ਨਿਆਂ ਤੇ ਬਰਾਬਰੀ ਦੇ ਮੁੱਦੇ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਪੂਰੀ ਵਿਵਸਥਾ ਸਿੱਖਿਆ ਦੇ ਵਿਰੁੱਧ ਹੈ ਅਤੇ ਉਹ ਨਹੀਂ ਚਾਹੁੰਦੀ ਕਿ ਵਿਦਿਆਰਥੀ ਸੋਚਣ ਜਾਂ ਸਵਾਲ ਪੁੱਛਣ।
ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ’ਤੇ ਇੱਕ ਰਿਪੋਰਟ ਦਾ ਹਵਾਲਾ ਦਿੰਦਿਆਂ ਇਹ ਟਿੱਪਣੀ ਕੀਤੀ, ਜਿਸ ਵਿੱਚ ਅੰਬੇਡਕਰ ਦੀ Annihilation of Caste ਅਤੇ ਜੋਤਿਰਾਓ ਫੂਲੇ ਦੀ Ghulamgiri ਸਮੇਤ ਕੁਝ ਕਿਤਾਬਾਂ ਨੂੰ ਲੈ ਕੇ ਕੇਂਦਰੀ ਯੂਨੀਵਰਸਿਟੀਆਂ ਤੋਂ ਜਾਣਕਾਰੀ ਮੰਗੇ ਜਾਣ ਦਾ ਜ਼ਿਕਰ ਸੀ। ਉਨ੍ਹਾਂ ਕਿਹਾ ਕਿ ਇਹ ਕਿਤਾਬਾਂ ਇੱਕ ਗੁਮਨਾਮ ਸੋਸ਼ਲ ਮੀਡੀਆ ਪੋਸਟ ਵਿੱਚ ‘ਜ਼ਹਿਰ’ ਫੈਲਾਉਣ ਵਾਲੀਆਂ ਦੱਸੀਆਂ ਗਈਆਂ ਸਨ।
ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਇਸ ਪੋਸਟ ਤੋਂ ਬਾਅਦ ਸਿੱਖਿਆ ਮੰਤਰਾਲੇ ਨੇ ਕੇਂਦਰੀ ਯੂਨੀਵਰਸਿਟੀਆਂ ਤੋਂ ਉਨ੍ਹਾਂ ਦੇ ਪਾਠਕ੍ਰਮਾਂ ਅਤੇ ਸਬੰਧਤ ਕੋਰਸਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਬਾਰੇ ਜਾਣਕਾਰੀ ਮੰਗੀ। ਉਨ੍ਹਾਂ ਨੇ ਇਸ ਕਾਰਵਾਈ ਨੂੰ ਸਵਾਲ ਪੁੱਛਣ ਅਤੇ ਆਲੋਚਨਾਤਮਕ ਸੋਚ ਨਾਲ ਜੋੜਦਿਆਂ ਸਰਕਾਰ ਦੀ ਨੀਤੀ ’ਤੇ ਸਵਾਲ ਚੁੱਕੇ ਹਨ।


