ਵਪਾਰ, ਰੱਖਿਆ, ਊਰਜਾ ਅਤੇ ਕ੍ਰਿਟੀਕਲ ਤਕਨਾਲੋਜੀ ’ਚ ਸਹਿਯੋਗ ਦੀ ਕੀਤੀ ਸਮੀਖਿਆ
ਨਵੀਂ ਦਿੱਲੀ : ਆਪਣਾ ਪੰਜਾਬ ਮੀਡੀਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਟੈਲੀਫੋਨ ’ਤੇ ਗੱਲਬਾਤ ਹੋਈ। ਪ੍ਰਧਾਨ ਮੰਤਰੀ ਮੋਦੀ ਨੇ ਗੱਲਬਾਤ ਨੂੰ ‘ਉਤਪਾਦਕ’ ਦੱਸਦਿਆਂ ਕਿਹਾ ਕਿ ਦੋਵਾਂ ਆਗੂਆਂ ਨੇ ਭਾਰਤ-ਅਮਰੀਕਾ ਸਹਿਯੋਗ ਦੇ ਵੱਖ-ਵੱਖ ਖੇਤਰਾਂ ਦੀ ਸਮੀਖਿਆ ਕੀਤੀ।
ਦੋਵਾਂ ਆਗੂਆਂ ਨੇ ਵਪਾਰ, ਰੱਖਿਆ, ਊਰਜਾ, ਕ੍ਰਿਟੀਕਲ ਤਕਨਾਲੋਜੀ ਅਤੇ ਆਪਸੀ ਹਿੱਤਾਂ ਨਾਲ ਜੁੜੇ ਹੋਰ ਖੇਤਰਾਂ ਵਿੱਚ ਸਹਿਯੋਗ ਬਾਰੇ ਵਿਚਾਰ-ਵਟਾਂਦਰਾ ਕੀਤਾ। ਦੋਵਾਂ ਨੇ ਭਾਰਤ-ਅਮਰੀਕਾ Comprehensive Global Strategic Partnership ਨੂੰ ਅੱਗੇ ਵਧਾਉਣ ਲਈ ਨਜ਼ਦੀਕੀ ਸੰਪਰਕ ਬਣਾਈ ਰੱਖਣ ’ਤੇ ਸਹਿਮਤੀ ਜਤਾਈ।
ਗੱਲਬਾਤ ਦੌਰਾਨ ਖੇਤਰੀ ਅਤੇ ਅੰਤਰਰਾਸ਼ਟਰੀ ਘਟਨਾਕ੍ਰਮਾਂ ’ਤੇ ਵੀ ਵਿਚਾਰ ਸਾਂਝੇ ਕੀਤੇ ਗਏ। ਦੋਵਾਂ ਆਗੂਆਂ ਨੇ ਵਿਸ਼ਵ ਸ਼ਾਂਤੀ ਅਤੇ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਚੱਲ ਰਹੀਆਂ ਕੋਸ਼ਿਸ਼ਾਂ ਬਾਰੇ ਵੀ ਚਰਚਾ ਕੀਤੀ ਅਤੇ ਅੱਗੇ ਵੀ ਸੰਪਰਕ ਵਿੱਚ ਰਹਿਣ ’ਤੇ ਸਹਿਮਤੀ ਪ੍ਰਗਟਾਈ।


