ਰਾਜਾ ਵੜਿੰਗ ਦੇ ਅਸਤੀਫ਼ੇ ਮਗਰੋਂ ਨਵੇਂ PCC ਪ੍ਰਧਾਨ ਦੇ ਨਾਮ ਦਾ ਐਲਾਨ ਜਲਦ ਸੰਭਵ
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਕਾਂਗਰਸ ਹਾਈਕਮਾਂਡ ਵੱਲੋਂ ਫ਼ੈਸਲੇ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਨਵੇਂ ਆਗੂ ਦੇ ਨਾਮ ਦਾ ਐਲਾਨ ਜਲਦ ਹੋਣ ਦੀ ਸੰਭਾਵਨਾ ਹੈ।
ਨਵੇਂ ਪ੍ਰਧਾਨ ਲਈ ਵਿਜੈ ਇੰਦਰ ਸਿੰਗਲਾ, ਪਰਗਟ ਸਿੰਘ ਅਤੇ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਈ ਨਾਮ ਚਰਚਾ ਵਿੱਚ ਰਹੇ ਹਨ। ਪਾਰਟੀ ਅੰਦਰੂਨੀ ਸੰਗਠਨਾਤਮਕ ਫੀਡਬੈਕ ਅਤੇ ਸੂਬੇ ਦੇ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਅੰਤਿਮ ਫ਼ੈਸਲੇ ਵੱਲ ਵਧ ਰਹੀ ਹੈ।
ਰਿਪੋਰਟਾਂ ਮੁਤਾਬਕ ਵਿਜੈ ਇੰਦਰ ਸਿੰਗਲਾ ਦਾ ਨਾਮ ਇਸ ਵੇਲੇ ਸਭ ਤੋਂ ਵੱਧ ਚਰਚਾ ਵਿੱਚ ਹੈ ਅਤੇ ਅੱਜ ਹੀ ਅਧਿਕਾਰਤ ਐਲਾਨ ਹੋਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ। ਹਾਲਾਂਕਿ ਅੰਤਿਮ ਫ਼ੈਸਲਾ ਅਤੇ ਅਧਿਕਾਰਤ ਐਲਾਨ ਕਾਂਗਰਸ ਹਾਈਕਮਾਂਡ ਵੱਲੋਂ ਹੀ ਕੀਤਾ ਜਾਣਾ ਹੈ।


