ਪੰਜਾਬ ਭਾਜਪਾ ਆਗੂਆਂ ਤੇ ਵਰਕਰਾਂ ਨੇ ਸਫ਼ਾਈ ਮੁਹਿੰਮ ਵਿੱਚ ਲਿਆ ਹਿੱਸਾ
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਗਾਂਧੀ ਜੈਅੰਤੀ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਸਫ਼ਾਈ ਅਭਿਆਨ ਚਲਾਇਆ। ਇਹ ਮੁਹਿੰਮ ਭਾਜਪਾ ਵੱਲੋਂ ਚਲਾਏ ਜਾ ਰਹੇ ‘ਸੇਵਾ ਸੰਕਲਪ ਅਭਿਆਨ’ ਤਹਿਤ 2 ਅਕਤੂਬਰ ਨੂੰ ਕਰਵਾਏ ਜਾਣ ਵਾਲੇ ਵਿਸ਼ੇਸ਼ ਸਫ਼ਾਈ ਪ੍ਰੋਗਰਾਮ ਦਾ ਹਿੱਸਾ ਸੀ।
ਇਸ ਮੌਕੇ ਪਾਰਟੀ ਵਰਕਰਾਂ ਨੇ ਆਪਣੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਫ਼ਾਈ ਕੀਤੀ ਅਤੇ ਸਫ਼ਾਈ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਭਾਜਪਾ ਵੱਲੋਂ ਪਹਿਲਾਂ ਐਲਾਨ ਕੀਤਾ ਗਿਆ ਸੀ ਕਿ ਗਾਂਧੀ ਜੈਅੰਤੀ ਮੌਕੇ ਸੂਬੇ ਭਰ ਵਿੱਚ ‘ਸਵੱਛ ਭਾਰਤ ਅਭਿਆਨ’ ਤਹਿਤ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇਗੀ।
‘ਸੇਵਾ ਸੰਕਲਪ ਅਭਿਆਨ’ ਪੰਜਾਬ ਵਿੱਚ 17 ਸਤੰਬਰ ਤੋਂ 17 ਅਕਤੂਬਰ ਤੱਕ ਚਲਾਇਆ ਜਾ ਰਿਹਾ ਹੈ। ਇਸ ਤਹਿਤ ਭਾਜਪਾ ਵੱਲੋਂ ਵੱਖ-ਵੱਖ ਸਮਾਜਿਕ ਅਤੇ ਸੇਵਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਗਾਂਧੀ ਜੈਅੰਤੀ ’ਤੇ ਹੋਈ ਸਫ਼ਾਈ ਮੁਹਿੰਮ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸ਼੍ਰਮਦਾਨ ਵਿੱਚ ਹਿੱਸਾ ਲਿਆ।


