ਅਮਰੀਕੀ ਰਾਸ਼ਟਰਪਤੀ ਨੇ ਤਹਿਰਾਨ ਨੂੰ ਦਿੱਤਾ ਸਖ਼ਤ ਸੰਦੇਸ਼; ਗੱਲਬਾਤ ਜਾਂ ਕਾਰਵਾਈ ਵਿੱਚੋਂ ਇੱਕ ਰਾਹ ਚੁਣਨ ਦੇ ਸੰਕੇਤ
ਵਾਸ਼ਿੰਗਟਨ : ਆਪਣਾ ਪੰਜਾਬ ਮੀਡੀਆ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨੂੰ ਲੈ ਕੇ ਆਪਣਾ ਰੁਖ ਹੋਰ ਸਖ਼ਤ ਕਰਦਿਆਂ ਕਿਹਾ ਹੈ ਕਿ ਅਮਰੀਕਾ ਹੁਣ ਈਰਾਨ ਬਾਰੇ ਫ਼ੈਸਲਾ ਕਰੇਗਾ ਅਤੇ ਇਹ ਫ਼ੈਸਲਾ “ਆਸਾਨ ਤਰੀਕੇ” ਜਾਂ “ਮੁਸ਼ਕਲ ਤਰੀਕੇ” ਨਾਲ ਹੋ ਸਕਦਾ ਹੈ। ਟਰੰਪ ਦੇ ਇਸ ਬਿਆਨ ਨਾਲ ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਦੇ ਹੋਰ ਵਧਣ ਦੇ ਸੰਕੇਤ ਮਿਲ ਰਹੇ ਹਨ। ਉਨ੍ਹਾਂ ਨੇ ਈਰਾਨ ਨੂੰ ਅਮਰੀਕੀ ਮੰਗਾਂ ਨੂੰ ਗੰਭੀਰਤਾ ਨਾਲ ਲੈਣ ਦਾ ਸੰਦੇਸ਼ ਦਿੱਤਾ ਹੈ।
ਟਰੰਪ ਦੇ ਬਿਆਨ ਤੋਂ ਬਾਅਦ ਅੰਤਰਰਾਸ਼ਟਰੀ ਪੱਧਰ ’ਤੇ ਈਰਾਨ ਨੂੰ ਲੈ ਕੇ ਅਮਰੀਕਾ ਦੀ ਅਗਲੀ ਰਣਨੀਤੀ ’ਤੇ ਨਜ਼ਰ ਟਿਕ ਗਈ ਹੈ। ਅਮਰੀਕੀ ਪ੍ਰਸ਼ਾਸਨ ਵੱਲੋਂ ਕੂਟਨੀਤਕ ਹੱਲ ਦੀਆਂ ਸੰਭਾਵਨਾਵਾਂ ਦੇ ਨਾਲ ਫੌਜੀ ਵਿਕਲਪ ਨੂੰ ਵੀ ਖੁੱਲ੍ਹਾ ਰੱਖਿਆ ਜਾ ਰਿਹਾ ਹੈ। ਦੂਜੇ ਪਾਸੇ ਈਰਾਨ ਪਹਿਲਾਂ ਹੀ ਕਿਸੇ ਵੀ ਨਵੇਂ ਹਮਲੇ ਦਾ ਜਵਾਬ ਦੇਣ ਦੀ ਚੇਤਾਵਨੀ ਦੇ ਚੁੱਕਾ ਹੈ। ਦੋਵਾਂ ਦੇਸ਼ਾਂ ਵਿਚਾਲੇ ਵਧਦੇ ਤਣਾਅ ਦਾ ਅਸਰ ਖੇਤਰੀ ਸੁਰੱਖਿਆ ਦੇ ਨਾਲ-ਨਾਲ ਕੌਮਾਂਤਰੀ ਤੇਲ ਬਾਜ਼ਾਰ ਅਤੇ ਵਿਸ਼ਵ ਅਰਥਵਿਵਸਥਾ ’ਤੇ ਵੀ ਪੈਣ ਦੀ ਚਿੰਤਾ ਬਣੀ ਹੋਈ ਹੈ।


