ਓਟਵਾ : ਆਪਣਾ ਪੰਜਾਬ ਮੀਡੀਆ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕਾ ਅਤੇ ਰੂਸ ਵਿਚਾਲੇ ਡੀਜ਼ਲ ਸਪਲਾਈ ਸਮਝੌਤੇ ’ਤੇ ਚਿੰਤਾ ਜਤਾਈ ਹੈ। ਉਨ੍ਹਾਂ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ਸਮਝੌਤੇ ਨਾਲ ਰੂਸ ਨੂੰ ਨਵੀਂ ਆਮਦਨ ਮਿਲੇਗੀ, ਜੋ ਯੂਰਪ ਵਿੱਚ ਜੰਗ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਦੇ ਉਲਟ ਹੈ। ਦੱਸਿਆ ਗਿਆ ਹੈ ਕਿ ਸਮਝੌਤੇ ਤਹਿਤ ਰੂਸ ਅਮਰੀਕਾ ਨੂੰ ਲੱਖਾਂ ਟਨ ਡੀਜ਼ਲ ਸਪਲਾਈ ਕਰੇਗਾ। ਦੋਵਾਂ ਆਗੂਆਂ ਨੇ ਯੂਕਰੇਨ ਦੀ ਹਵਾਈ ਰੱਖਿਆ ਮਜ਼ਬੂਤ ਕਰਨ ਲਈ ਸਹਿਯੋਗ ਵਧਾਉਣ ਬਾਰੇ ਵੀ ਚਰਚਾ ਕੀਤੀ। ਇਸੇ ਦੌਰਾਨ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਯੂਕਰੇਨ ਅਤੇ ਰੂਸ ਵਿਚਾਲੇ ਊਰਜਾ ਖੇਤਰ ਵਿੱਚ ਜੰਗਬੰਦੀ ਹੋਣ ਦਾ ਦਾਅਵਾ ਕੀਤਾ ਹੈ। ਜ਼ੇਲੈਂਸਕੀ ਨੇ ਇਸ ਦਾ ਸਮਰਥਨ ਕਰਦਿਆਂ ਕਿਹਾ ਕਿ ਰੂਸ ਨੂੰ ਯੂਕਰੇਨ ਦੇ ਊਰਜਾ ਢਾਂਚੇ ’ਤੇ ਹਮਲੇ ਰੋਕ ਕੇ ਇਸ ਨੂੰ ਅਮਲ ਵਿੱਚ ਸਾਬਤ ਕਰਨਾ ਚਾਹੀਦਾ ਹੈ।


