ਅਲਬਰਟਾ : ਆਪਣਾ ਪੰਜਾਬ ਮੀਡੀਆ : ਅਲਬਰਟਾ ਦੇ ਲੋਕਾਂ ਨੇ ਕੈਨੇਡਾ ਤੋਂ ਵੱਖ ਹੋਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਉਹ ਅਹੁਦੇ ’ਤੇ ਰਹਿਣਗੇ, ਪ੍ਰੋਵਿੰਸ ਦੀ ਆਜ਼ਾਦੀ ਬਾਰੇ ਮੁੜ ਰਾਇਸ਼ੁਮਾਰੀ ਨਹੀਂ ਕਰਵਾਈ ਜਾਵੇਗੀ। ਉਨ੍ਹਾਂ ਵੱਖ ਹੋਣ ਦੀ ਹਮਾਇਤ ਕਰਨ ਵਾਲਿਆਂ ਨੂੰ ਓਟਵਾ ਦੀ ਫੈਡਰਲ ਸਰਕਾਰ ਨੂੰ ਇੱਕ ਹੋਰ ਮੌਕਾ ਦੇਣ ਦੀ ਅਪੀਲ ਵੀ ਕੀਤੀ। ਇਸ ਦੌਰਾਨ ਵੋਟਿੰਗ ਦੇ ਹੋਰ ਨੌਂ ਸਵਾਲਾਂ ਦੇ ਨਤੀਜਿਆਂ ਦੀ ਗਿਣਤੀ ਜਾਰੀ ਸੀ। ਇਨ੍ਹਾਂ ਵਿੱਚ ਮੁੱਖ ਤੌਰ ’ਤੇ ਪਰਵਾਸ ਅਤੇ ਸੰਵਿਧਾਨਕ ਤਬਦੀਲੀਆਂ ਨਾਲ ਸਬੰਧਤ ਮੁੱਦੇ ਸ਼ਾਮਲ ਹਨ।


