ਗੋਲੀਬਾਰੀ ਕਾਰਨ ਕਈ ਘਰਾਂ ਨੂੰ ਪਹੁੰਚਿਆ ਨੁਕਸਾਨ
ਸ੍ਰੀਨਗਰ : ਆਪਣਾ ਪੰਜਾਬ ਮੀਡੀਆ : ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ (ਐੱਲਓਸੀ) ਦੇ ਨਾਲ ਪਾਕਿਸਤਾਨ ਵੱਲੋਂ ਭਾਰੀ ਗੋਲਾਬਾਰੀ ਹੋਈ ਜਿਸ ਵਿਚ ਤੋਪਖਾਨੇ ਦੀ ਵਰਤੋਂ ਵੀ ਸ਼ਾਮਲ ਹੈ, ਤਿੰਨ ਨਾਗਰਿਕ ਮਾਰੇ ਗਏ ਅਤੇ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ 6-7 ਮਈ ਦੀ ਰਾਤ ਨੂੰ ਪਾਕਿਸਤਾਨੀ ਫੌਜ ਨੇ ਜੰਮੂ-ਕਸ਼ਮੀਰ ਦੇ ਸਾਹਮਣੇ ਕੰਟਰੋਲ ਰੇਖਾ ਅਤੇ ਕੋਮਾਂਤਰੀ ਸਰਹੱਦ (ਆਈਬੀ) ਦੇ ਪਾਰ ਚੌਕੀਆਂ ਤੋਂ ਮਨਮਾਨੀ ਗੋਲੀਬਾਰੀ ਸ਼ੁਰੂ ਕੀਤੀ, ਜਿਸ ਵਿੱਚ ਤੋਪਖਾਨੇ ਦੀ ਗੋਲੀਬਾਰੀ ਵੀ ਸ਼ਾਮਲ ਹੈ। ਫੌਜ ਨੇ ਕਿਹਾ, “ਅੰਨ੍ਹੇਵਾਹ ਗੋਲੀਬਾਰੀ/ਗੋਲਾਬਾਰੀ ਵਿੱਚ ਤਿੰਨ ਨਿਰਦੋਸ਼ ਨਾਗਰਿਕਾਂ ਦੀ ਜਾਨ ਚਲੀ ਗਈ।