ਬਰਨਾਲਾ : ਦਲਜੀਤ ਕੌਰ : 4161 ਅਧਿਆਪਕਾਂ ਵੱਲੋਂ ਨਿਯੁਕਤੀ ਪੱਤਰ ਜਾਰੀ ਨਾ ਕਰਨ ਦੇ ਰੋਸ਼ ਵਜੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਹਲਕੇ ਆਨੰਦਪੁਰ ਸਾਹਿਬ ‘ਚ ਪੱਕਾ ਮੋਰਚਾ ਲਗਾਉਣ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਸੰਬੰਧੀ ਮਾਸਟਰ ਕੇਡਰ ਸਾਇੰਸ ਅਧਿਆਪਕਾਂ ਨੇ ਚਿੰਟੂ ਪਾਰਕ ਬਰਨਾਲਾ ਵਿਖੇ ਮੀਟਿੰਗ ਕੀਤੀ। ਜਿਸ ਵਿੱਚ ਉਹਨਾਂ ਨੇ ਮੰਗ ਕੀਤੀ ਕਿ ਸਾਇੰਸ ਅਧਿਆਪਕਾਂ ਨੂੰ ਜਲਦੀ ਸਟੇਸ਼ਨ ਚੋਣ ਕਰਵਾ ਕੇ ਸਕੂਲਾਂ ਵਿਚ ਭੇਜਿਆ ਜਾਵੇ। ਇੱਥੇ ਇਹ ਗੱਲ ਵਰਨਣ ਯੋਗ ਹੈ ਕੇ 4161 ਭਰਤੀ ਜਿਹੜੀ ਕੇ ਲਗਭਗ ਦੋ ਸਾਲ ਤੋਂ ਚੱਲ ਰਹੀ ਹੈ ਅਜੇ ਵੀ ਪੂਰੀ ਹੋਣ ਦੀ ਉਡੀਕ ਵਿੱਚ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ 4161 ਮਾਸਟਰ ਕੇਡਰ ਯੂਨੀਅਨ ਦੇ ਮੀਤ ਪ੍ਰਧਾਨ ਮਾਲਵਿੰਦਰ ਸਿੰਘ ਬਰਨਾਲਾ ਅਤੇ ਬਰਨਾਲਾ ਜਿਲ੍ਹਾ ਦੇ ਆਗੂ ਵਿਕਰਮਜੀਤ ਸਿੰਘ ਨੇ ਦੱਸਿਆ ਵਿਭਾਗ ਵੱਲੋਂ ਹਿੰਦੀ, ਪੰਜਾਬੀ, ਸਮਾਜਿਕ ਸਿੱਖਿਆ, ਅੰਗਰੇਜ਼ੀ, ਗਣਿਤ ਵਿਸ਼ਿਆਂ ਦੇ ਅਧਿਆਪਕਾਂ ਨੂੰ ਸਟੇਸ਼ਨ ਚੋਣ ਕਰਵਾ ਕੇ ਸਕੂਲਾਂ ਵਿਚ ਭੇਜ ਦਿੱਤਾ ਗਿਆ ਹੈ, ਪਰ ਸਾਇੰਸ ਸਬਜੈਕਟ ਦੇ ਅਧਿਆਪਕਾਂ ਨਾਲ ਲਗਾਤਾਰ ਟਾਲ ਮਟੋਲ ਵਾਲੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਜਦਕਿ ਸਾਇੰਸ ਵਿਸ਼ੇ ਦੇ ਅਧਿਆਪਕ ਵੀ ਬਾਕੀ ਵਿਸ਼ਿਆਂ ਵਾਂਗ ਜਿਲ੍ਹਾ ਡਾਈਟਾਂ ਵਿਚ ਟ੍ਰੇਨਿੰਗ ਲਗਵਾ ਚੁੱਕੇ ਹਨ।
ਇਸ ਮੌਕੇ ਅਧਿਆਪਕਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਿੱਖਿਆ ਵਿਭਾਗ ਵੱਲੋਂ ਜਲਦੀ ਹੀ ਉਹਨਾਂ ਨੂੰ ਸਟੇਸ਼ਨ ਚੋਣ ਕਰਵਾ ਕੇ ਸਕੂਲਾਂ ਵਿਚ ਨਹੀਂ ਭੇਜਿਆ ਜਾਂਦਾ ਤਾਂ ਉਹ 12 ਅਗਸਤ ਤੋਂ ਸਿੱਖਿਆ ਮੰਤਰੀ ਦੇ ਚੋਣ ਹਲਕੇ ਸ਼੍ਰੀ ਅਨੰਦਪੁਰ ਸਾਹਿਬ ਪੱਕਾ ਧਰਨਾ ਸ਼ੁਰੂ ਕਰਨ ਲਈ ਮਜਬੂਰ ਹੋਣਗੇ।
ਇਸ ਮੌਕੇ ਭਾਰਤ ਭੂਸ਼ਨ, ਨੀਟਾ ਖਾਨ, ਰਵਿੰਦਰ ਸਿੰਘ ਰਵੀ ਸੰਦੀਪ ਸਿੰਘ, ਜਸਵਿੰਦਰ ਸਿੰਘ, ਰੋਹਿਨੀ, ਪ੍ਰਿਆ, ਸਵਾਨੀ, ਪੂਜਾ, ਮਨਪ੍ਰੀਤ ਕੌਰ, ਰਮਨਦੀਪ ਕੌਰ, ਸੈਫਾ਼ਲੀ ਆਦਿ ਅਧਿਆਪਕ ਹਾਜਿਰ ਸਨ।
4161 ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ ਆਨੰਦਪੁਰ ਸਾਹਿਬ ‘ਚ ਪੱਕਾ ਮੋਰਚਾ ਲਗਾਉਣ ਦੀ ਚਿਤਾਵਨੀ

Leave a comment
Leave a comment