ਦੂਜੇ ਨੰਬਰ ‘ਤੇ ਚੀਨੀ ਵਿਦਿਆਰਥੀ
ਵਾਸ਼ਿੰਗਟਨ : ਆਪਣਾ ਪੰਜਾਬ ਮੀਡੀਆ : ਅਮਰੀਕਾ ਵਿੱਚ ਹਾਲ ਹੀ ਵਿੱਚ ਵੱਡੀ ਗਿਣਤੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਲਗਭਗ 50 ਫ਼ੀਸਦੀ ਭਾਰਤ ਤੋਂ ਹਨ। ਇਹ ਜਾਣਕਾਰੀ ਅਮਰੀਕਨ ਇਮੀਗ੍ਰੇਸ਼ਨ ਲਾਇਰਜ਼ ਐਸੋਸੀਏਸ਼ਨ (AILA) ਦੁਆਰਾ ਜਾਰੀ ਇੱਕ ਨਵੀਂ ਰਿਪੋਰਟ ਵਿੱਚ ਸਾਹਮਣੇ ਆਈ ਹੈ। ਏਆਈਐੱਲਏ ਨੇ 17 ਅਪ੍ਰੈਲ ਨੂੰ ਆਪਣੀ ਰਿਪੋਰਟ ਵਿੱਚ ਕਿਹਾ ਕਿ ਸੰਗਠਨ ਨੇ ਵਿਦਿਆਰਥੀਆਂ, ਵਕੀਲਾਂ ਅਤੇ ਯੂਨੀਵਰਸਿਟੀ ਅਧਿਕਾਰੀਆਂ ਤੋਂ 327 ਮਾਮਲਿਆਂ ਬਾਰੇ ਵਿਸਥਾਰਤ ਜਾਣਕਾਰੀ ਇਕੱਠੀ ਕੀਤੀ, ਜਿਨ੍ਹਾਂ ਵਿੱਚੋਂ ਲਗਭਗ ਅੱਧੇ ਭਾਰਤੀ ਵਿਦਿਆਰਥੀਆਂ ਦੇ ਸਨ, ਜਦੋਂਕਿ 14 ਫੀਸਦੀ ਵਿਦਿਆਰਥੀ ਚੀਨ ਤੋਂ ਸਨ। ਹੋਰ ਪ੍ਰਮੁੱਖ ਪ੍ਰਭਾਵਿਤ ਦੇਸ਼ਾਂ ਵਿੱਚ ਦੱਖਣੀ ਕੋਰੀਆ, ਨੇਪਾਲ ਅਤੇ ਬੰਗਲਾਦੇਸ਼ ਸ਼ਾਮਲ ਹਨ।