70 ਸਾਲ ਦੇ ਸਿੱਖ ਵਿਅਕਤੀ ‘ਤੇ ਨਸਲੀ ਹਮਲਾ

News Online
2 Min Read
ਅਮਰੀਕਾ ਦੇ ਗੁਰਦੁਆਰੇ ਨੇੜੇ 70 ਸਾਲ ਦੇ ਸਿੱਖ ਵਿਅਕਤੀ ਹਰਪਾਲ ਸਿੰਘ 'ਤੇ ਗੋਲਫ ਸਟਿੱਕ ਨਾਲ ਹਮਲਾ

ਨੌਰਥ ਹਾਲੀਵੁੱਡ: ਅਮਰੀਕਾ ਦੇ ਨੌਰਥ ਹਾਲੀਵੁੱਡ ਵਿੱਚ ਇੱਕ ਗੁਰਦੁਆਰੇ ਨੇੜੇ ਰੋਜ਼ਾਨਾ ਵਾਂਗ ਸੈਰ ਕਰ ਰਹੇ ਇੱਕ ਸਿੱਖ ਹਰਪਾਲ ਸਿੰਘ (70) ‘ਤੇ ਗੋਲਫ ਸਟਿੱਕ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 4 ਅਗਸਤ ਨੂੰ ਵਾਪਰੀ ਇਸ ਘਟਨਾ ਵਿੱਚ ਜ਼ਖਮੀ ਹੋਇਆ ਵਿਅਕਤੀ ਇਸ ਸਮੇਂ ਹਸਪਤਾਲ ਵਿੱਚ ਗੰਭੀਰ ਹਾਲਤ ਵਿੱਚ ਜ਼ਿੰਦਗੀ ਦੀ ਲੜਾਈ ਲੜ ਰਿਹਾ ਹੈ।

ਜ਼ਖਮੀ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹਰਪਾਲ ਸਿੰਘ

ਰਿਪੋਰਟਾਂ ਅਨੁਸਾਰ, ਸਿੰਘ ਨੂੰ ਇੱਕ 7-ਇਲੈਵਨ ਦੇ ਕੋਲ ਗੰਭੀਰ ਜ਼ਖਮੀ ਹਾਲਤ ਵਿੱਚ ਪਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੇ ਸਿਰ ਅਤੇ ਚਿਹਰੇ ‘ਤੇ ਲੱਗੀਆਂ ਗੰਭੀਰ ਸੱਟਾਂ ਦਾ ਇਲਾਜ ਕਰਨ ਲਈ ਤਿੰਨ ਅਪਰੇਸ਼ਨ ਕੀਤੇ ਗਏ ਹਨ, ਪਰ ਦਿਮਾਗ ਵਿੱਚ ਖੂਨ ਵਹਿਣ ਕਾਰਨ ਉਹ ਬੇਹੋਸ਼ ਹਨ ਅਤੇ ਬੋਲਣ ਵਿੱਚ ਅਸਮਰੱਥ ਹਨ। ਸੋਮਵਾਰ ਨੂੰ ਹੋਈ ਇੱਕ ਪ੍ਰੈੱਸ ਕਾਨਫਰੰਸ ਵਿੱਚ ਸਿੰਘ ਦੇ ਭਰਾ ਨੇ ਭਾਵੁਕ ਹੁੰਦਿਆਂ ਕਿਹਾ ਕਿ ਪਰਿਵਾਰ ਹੁਣ ਸੁਰੱਖਿਅਤ ਮਹਿਸੂਸ ਨਹੀਂ ਕਰਦਾ ਅਤੇ ਸਿੱਖ ਭਾਈਚਾਰੇ ਵਿੱਚ ਇਸ ਘਟਨਾ ਕਾਰਨ ਡੂੰਘਾ ਸਦਮਾ ਹੈ।

ਪੁਲਿਸ ਹਮਲਾਵਰ ਦੀ ਕਰ ਰਹੀ ਹੈ ਭਾਲ

ਪੁਲਿਸ ਨੇ ਅਜੇ ਤੱਕ ਹਮਲਾਵਰ ਦੀ ਪਛਾਣ ਨਹੀਂ ਕੀਤੀ ਹੈ ਅਤੇ ਨਾ ਹੀ ਇਸ ਹਮਲੇ ਦੇ ਅਸਲ ਕਾਰਨਾਂ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਐਲ.ਏ.ਪੀ.ਡੀ. (LAPD) ਦਾ ਮੰਨਣਾ ਹੈ ਕਿ ਇਹ ਹਮਲਾ ਨਸਲੀ ਅਪਰਾਧ ਨਹੀਂ ਸੀ, ਪਰ ਜਾਂਚ ਜਾਰੀ ਹੈ।

ਅਮਰੀਕਾ ਵਿੱਚ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਬਾਰੇ ਤੁਹਾਡਾ ਕੀ ਕਹਿਣਾ ਹੈ? ਕੀ ਤੁਹਾਨੂੰ ਲੱਗਦਾ ਹੈ ਕਿ ਅਜਿਹੇ ਮਾਮਲਿਆਂ ਦੀ ਜਾਂਚ ਦੌਰਾਨ ਨਸਲੀ ਪੱਖ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ? ਆਪਣੀ ਰਾਇ ਕਮੈਂਟ ਬਾਕਸ ਵਿੱਚ ਜ਼ਰੂਰ ਸਾਂਝੀ ਕਰੋ।

Share This Article
Leave a Comment

Leave a Reply