ਲਾਪਤਾ ਪਾਵਨ ਸਰੂਪ ਮਾਮਲੇ ਚ SIT ਟੀਮ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਪੁੱਜੀ

News Online
1 Min Read

ਆਪਣਾ ਪੰਜਾਬ ਮੀਡੀਆ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ (ਸਿਟ) ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਪਹੁੰਚ ਗਈ ਅਤੇ ਲੋੜੀਂਦੇ ਰਿਕਾਰਡ ਦੀ ਮੰਗ ਕੀਤੀ।

ਏ ਆਈ ਜੀ ਜਗਤਪ੍ਰੀਤ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਇੱਥੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਪੁੱਜੀ। ਮੀਡੀਆ ਨਾਲ ਗੱਲਬਾਤ ਕਰਦਿਆਂ ਜਾਂਚ ਅਧਿਕਾਰੀਆਂ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਨੇ ਸ਼੍ਰੋਮਣੀ ਕਮੇਟੀ ਨੂੰ ਪੱਤਰ ਲਿਖ ਕੇ ਇਸ ਮਾਮਲੇ ਸਬੰਧੀ ਲੋੜੀਂਦੇ ਰਿਕਾਰਡ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋੜ ਮੁਤਾਬਕ ਗ੍ਰਿਫ਼ਤਾਰ ਕੀਤੇ ਚਾਰਟਡ ਅਕਾਊਂਟੈਂਟ ਐੱਸ ਐੱਸ ਕੋਹਲੀ ਦਾ ਰਿਕਾਰਡ ਵੀ ਘੋਖਿਆ ਜਾਵੇਗਾ। ਅਧਿਕਾਰੀ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਚਾਹੁੰਦੀ ਹੈ ਕਿ ਇਸ ਸਬੰਧੀ ਰਿਕਾਰਡ ਇੱਥੇ ਹੀ ਉਪਲੱਬਧ ਕਰਵਾਇਆ ਜਾਵੇ ਕਿਉਂਕਿ ਇਹ ਮਾਮਲਾ ਅੰਮ੍ਰਿਤਸਰ ਵਿੱਚ ਹੀ ਦਰਜ ਹੈ।

Share This Article
Leave a Comment

Leave a Reply