ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ‘ਗਾਜ਼ਾ ਸ਼ਾਂਤੀ ਬੋਰਡ’ ਵਿੱਚ ਸ਼ਾਮਲ ਹੋਣ ਦਾ ਦਿੱਤਾ ਸੱਦਾ

News Online
1 Min Read

ਆਪਣਾ ਪੰਜਾਬ ਮੀਡੀਆ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ‘ਗਾਜ਼ਾ ਸ਼ਾਂਤੀ ਬੋਰਡ’ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਕ੍ਰੈਮਲਿਨ ਦੇ ਤਰਜਮਾਨ ਦਮਿਤਰੀ ਪੇਸਕੋਵ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਰੂਸ ਫਿਲਹਾਲ ਇਸ ਦੇ ਸਾਰੇ ਪਹਿਲੂਆਂ ਨੂੰ ਘੋਖ ਰਿਹਾ ਹੈ। ਜਲਦੀ ਹੀ ਅਮਰੀਕਾ ਨਾਲ ਰਾਬਤਾ ਕਰਕੇ ਹੋਰ ਜਾਣਕਾਰੀ ਹਾਸਲ ਕੀਤੀ ਜਾਵੇਗੀ। ਅਮਰੀਕਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਸਣੇ ਕਈ ਹੋਰ ਮੁਲਕਾਂ ਦੇ ਆਗੂਆਂ ਨੂੰ ਵੀ ਇਸ ਬੋਰਡ ਦਾ ਹਿੱਸਾ ਬਣਨ ਲਈ ਸੱਦਾ ਭੇਜਿਆ ਹੈ। ਇਹ ਬੋਰਡ ਇਜ਼ਰਾਈਲ ਤੇ ਹਮਾਸ ਵਿਚਾਲੇ ਜੰਗਬੰਦੀ ਸਮਝੌਤੇ ਦੇ ਦੂਜੇ ਪੜਾਅ ਤਹਿਤ ਬਣਾਇਆ ਗਿਆ ਹੈ। ਹਾਲਾਂਕਿ, ਰੂਸ ਦੇ ਸਰਕਾਰੀ ਮੀਡੀਆ ਨੇ ਇਸ ਨੂੰ ਅਮਰੀਕਾ ਵੱਲੋਂ ਸੰਯੁਕਤ ਰਾਸ਼ਟਰ ਦੇ ਮੁਕਾਬਲੇ ਨਵੀਂ ਕੌਮਾਂਤਰੀ ਸੰਸਥਾ ਖੜ੍ਹੀ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ।

Share This Article
Leave a Comment

Leave a Reply