ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ 2026-27 ਲਈ ਪੇਸ਼ ਕੀਤੇ ਬਜਟ ’ਤੇ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਦੇ ਬਜਟ ਨੂੰ ਇੱਕ ਵਾਰ ਫਿ਼ਰ ਪੰਜਾਬ ਦੀਆਂ ਉਮੀਦਾਂ ਤੋਂ ਉਲਟ ਦੱਸਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਪੋਸਟ ਪਾ ਕੇ ਲਿਖਿਆ- ਕੇਂਦਰ ਸਰਕਾਰ ਦਾ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ ਤੇ ਖਰ੍ਹਾ ਨਹੀਂ ਉਤਰਿਆ।
ਇਸ ਬਜਟ ਵਿੱਚ ਨਾ ਕਿਸਾਨਾਂ ਲਈ ਐੱਮਐੱਸਪੀ ਦਾ ਜ਼ਿਕਰ ਕੀਤਾ ਗਿਆ ਅਤੇ ਨਾ ਹੀ ਨੌਜਵਾਨਾਂ ਲਈ ਰੁਜ਼ਗਾਰ ਦਾ। ਇਸ ਤੋਂ ਇਲਾਵਾ ਉਦਯੋਗ ਉੱਤੇ ਟੈਕਸ ’ਚ ਵੀ ਕਿਸੇ ਤਰ੍ਹਾਂ ਦੀ ਰਾਹਤ ਨਹੀਂ ਦਿੱਤੀ ਗਈ।ਉਨਾਂ ਕਿਹਾ ਕਿ ਪੰਜਾਬ ਦੀ ਆਰਥਿਕ ਮਜ਼ਬੂਤੀ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਅਤੇ ਪੰਜਾਬੀਆਂ ਨਾਲ ਮਤਰੇਆ ਸਲੂਕ ਕੀਤਾ ਗਿਆ। ਪੰਜਾਬ ਦੇ ਲੋਕ ਬਹੁਤ ਮਿਹਨਤਕਸ਼ ਤੇ ਜਨੂੰਨੀ ਹਨ। ਅਸੀਂ ਮਿਲ ਕੇ ਪੰਜਾਬ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਕੇ ਰਹਾਂਗੇ।
ਕੇਂਦਰੀ ਬਜਟ ਪੰਜਾਬ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰਿਆ: ਮੁੱਖ ਮੰਤਰੀ ਮਾਨ
Leave a Comment

