ਸ਼੍ਰੋਮਣੀ ਅਕਾਲੀ ਦਲ ਵੱਲੋਂ ਬਾਦਲ ਅਤੇ ਭੱਠਲ ਵਿਰੁੱਧ ਤਿੱਖਾ ਸ਼ਬਦੀ ਹਮਲਾ

News Online
1 Min Read

ਆਪਣਾ ਪੰਜਾਬ ਮੀਡੀਆ : ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਵਿਰੁੱਧ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਪਟਿਆਲਾ ਵਿੱਚ ਜ਼ਿਲ੍ਹਾ ਪੱਧਰੀ ਵਰਕਰ ਮੀਟਿੰਗ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਗਾਇਆ ਕਿ ਅਕਾਲੀ ਦਲ ਦੀ ਪੰਥਕ ਦਿਸ਼ਾ ਨਿੱਜੀ ਹਿੱਤਾਂ ਲਈ ਬਦਲੀ ਗਈ ਅਤੇ ਵਫ਼ਾਦਾਰ ਵਰਕਰਾਂ ਨੂੰ ਪਾਸੇ ਕਰਕੇ ਮਾਫੀਆ ਅਨਸਰਾਂ ਨੂੰ ਪਾਰਟੀ ਨਾਲ ਜੋੜਿਆ ਗਿਆ।
ਰਾਜਿੰਦਰ ਕੌਰ ਭੱਠਲ ਵੱਲੋਂ ਬੰਬ ਧਮਾਕਿਆਂ ਸਬੰਧੀ ਕੀਤੇ ਖੁਲਾਸਿਆਂ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਭ ਸਰਕਾਰਾਂ ਬਣਾਉਣ ਤੇ ਬਚਾਉਣ ਦੀ ਰਾਜਨੀਤੀ ਦਾ ਹਿੱਸਾ ਸਨ। ਇਸ ਮਾਮਲੇ ਨੂੰ ਲੈ ਕੇ ਅਕਾਲੀ ਦਲ (ਪੁਨਰ-ਸੁਰਜੀਤ) ਨੇ 1996-97 ਦੇ ਦੌਰ ਦੀ ਸੁਤੰਤਰ ਜਾਂਚ ਲਈ ਕਮਿਸ਼ਨ ਬਣਾਉਣ ਦੀ ਮੰਗ ਕੀਤੀ ਹੈ।

Share This Article
Leave a Comment

Leave a Reply