ਆਪਣਾ ਪੰਜਾਬ ਮੀਡੀਆ : ਇਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਗ਼ਚੀ ਨੇ ਕਿਹਾ ਕਿ ਇਰਾਨ ਤੇ ਅਮਰੀਕਾ ਵਿਚਾਲੇ ਪਰਮਾਣੂ ਵਾਰਤਾ ਭਲਕੇ ਓਮਾਨ ’ਚ ਹੋਵੇਗੀ। ਇਰਾਨ ’ਚ ਦੇਸ਼ ਪੱਧਰੀ ਮੁਜ਼ਾਹਰਿਆਂ ਖ਼ਿਲਾਫ਼ ਹਿੰਸਕ ਕਾਰਵਾਈ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਜਾਰੀ ਹੈ। ਇਰਾਨ ਦੇ ਵਿਦੇਸ਼ ਮੰਤਰੀ ਦੇ ਇਸ ਐਲਾਨ ਤੋਂ ਪਹਿਲਾਂ ਅਜਿਹੇ ਸੰਕੇਤ ਮਿਲ ਰਹੇ ਸਨ ਕਿ ਵਾਰਤਾ ਦੇ ਵਿਸ਼ੇ ’ਚ ਤਬਦੀਲੀ ਕਾਰਨ ਇਸ ’ਚ ਅੜਿੱਕਾ ਪੈ ਰਿਹਾ ਹੈ। ਦੂਜੇ ਪਾਸੇ, ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵਾਰਤਾ ਤੋਂ ਪਹਿਲਾਂ ਇਰਾਨ ਦੇ ਸਰਬਉੱਚ ਆਗੂ ਆਇਤੁੱਲਾ ਅਲੀ ਖਮੇਨੀ ਨੂੰ ਸਖਤ ਚਿਤਾਵਨੀ ਦਿੱਤੀ ਹੈ। ਸ੍ਰੀ ਟਰੰਪ ਨੇ ਕਿਹਾ, ‘‘ਮੈਨੂੰ ਲਗਦਾ ਹੈ ਕਿ ਉਨ੍ਹਾਂ ਨੂੰ ਬਹੁਤ ਫਿਕਰਮੰਦ ਹੋਣਾ ਚਾਹੀਦਾ ਹੈ।

