ਆਪਣਾ ਪੰਜਾਬ ਮੀਡੀਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲੈ ਕੇ ਫੈਲ ਰਹੀਆਂ ਅਫਵਾਹਾਂ ’ਤੇ ਵਿਰੋਧੀ ਪਾਰਟੀਆਂ ਨੂੰ ਮੋੜਵਾਂ ਜਵਾਬ ਦਿੱਤਾ ਹੈ। ਸੋਸ਼ਲ ਮੀਡੀਆ ਰਾਹੀਂ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ।
ਮਾਨ ਨੇ ਦੱਸਿਆ ਕਿ ਸਰਕਾਰ ਨੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਨਾਲ ਸਮਝੌਤੇ ਕਰਕੇ ਵੱਖ-ਵੱਖ ਬਿਮਾਰੀਆਂ ਲਈ ਨਿਰਧਾਰਤ ਦਰਾਂ ਤੈਅ ਕੀਤੀਆਂ ਹਨ ਅਤੇ 2600 ਦੇ ਕਰੀਬ ਬਿਮਾਰੀਆਂ ਦਾ ਨਕਦੀ ਰਹਿਤ ਇਲਾਜ ਕੀਤਾ ਜਾਵੇਗਾ। ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕਵਰ ਮਿਲੇਗਾ, ਜਿਸ ਵਿੱਚ ਦਾਖਲੇ ਤੋਂ ਲੈ ਕੇ ਛੁੱਟੀ ਤੱਕ ਦਾ ਸਾਰਾ ਖਰਚਾ ਸਰਕਾਰ ਭਰੇਗੀ।ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਸਾਵਧਾਨ ਰਹਿਣ ਅਤੇ ਇਸ ਯੋਜਨਾ ਦਾ ਲਾਭ ਲੈਣ।
ਮੁੱਖ ਮੰਤਰੀ ਸਿਹਤ ਯੋਜਨਾ ’ਤੇ ਭਗਵੰਤ ਮਾਨ ਦਾ ਵਿਰੋਧੀਆਂ ਨੂੰ ਕਰਾਰਾ ਜਵਾਬ
Leave a Comment

