ਆਪਣਾ ਪੰਜਾਬ ਮੀਡੀਆ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੇਤਾਵਨੀ ਦਿੱਤੀ ਕਿ ਭਾਰਤ ਦਾ ਡਾਟਾ ਚੋਰੀ ਕਰਕੇ ਦੁਸ਼ਮਣ ਤਾਕਤਾਂ ਨੂੰ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਿਜੀਟਲ ਲੈਣ-ਦੇਣ ਅਤੇ ਯੂਪੀਆਈ ਦੇ ਵਧਦੇ ਇਸਤੇਮਾਲ ਨਾਲ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੋ ਗਈ ਹੈ ਅਤੇ ਸਰਕਾਰ ਇਸ ਖ਼ਤਰੇ ਨਾਲ ਨਜਿੱਠਣ ਲਈ ਠੋਸ ਕਦਮ ਚੁੱਕ ਰਹੀ ਹੈ।ਸੀਬੀਆਈ ਦੇ ਰਾਸ਼ਟਰੀ ਸੰਮੇਲਨ ਦੌਰਾਨ ਉਨ੍ਹਾਂ ਦੱਸਿਆ ਕਿ ਗ੍ਰਹਿ ਮੰਤਰਾਲੇ ਦਾ ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (I4C) 30 ਨਵੰਬਰ 2025 ਤੱਕ 8,000 ਕਰੋੜ ਰੁਪਏ ਤੋਂ ਵੱਧ ਦੀ ਠੱਗੀ ਰਕਮ ਫ੍ਰੀਜ਼ ਜਾਂ ਬਚਾ ਚੁੱਕਾ ਹੈ।ਸ਼ਾਹ ਨੇ ਜ਼ੋਰ ਦਿੱਤਾ ਕਿ ਹੁਣ ਧਿਆਨ ਹਰ ਪੱਖੋਂ ਡਾਟਾ ਲੀਕੇਜ ਰੋਕਣ ਅਤੇ ਏਜੰਸੀਆਂ ਵਿਚਕਾਰ ਤਾਲਮੇਲ ਮਜ਼ਬੂਤ ਕਰਨ ‘ਤੇ ਹੋਣਾ ਚਾਹੀਦਾ ਹੈ।

