ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੂੰ ਮਿਲੀ ਧਮਕੀ, ਸੁਰੱਖਿਆ ਵਧਾਈ ਗਈ

News Online
1 Min Read

ਆਪਣਾ ਪੰਜਾਬ ਮੀਡੀਆ : ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੂੰ ਵਟਸਐਪ ਵੌਇਸ ਨੋਟ ਰਾਹੀਂ ਧਮਕੀ ਮਿਲਣ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਪੁਲੀਸ ਨਾਲ ਸੰਪਰਕ ਕੀਤਾ। ਜਾਣਕਾਰੀ ਮਿਲਦਿਆਂ ਹੀ ਉਨ੍ਹਾਂ ਦੀ ਰਿਹਾਇਸ਼ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ।
ਮੁੰਬਈ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਰੰਭਿਕ ਤੌਰ ‘ਤੇ ਫਿਰੌਤੀ ਦੇ ਮਕਸਦ ਨਾਲ ਧਮਕੀ ਦਿੱਤੇ ਜਾਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ, ਹਾਲਾਂਕਿ ਅਧਿਕਾਰਿਕ ਪੁਸ਼ਟੀ ਨਹੀਂ ਹੋਈ।ਇਸ ਦਰਮਿਆਨ, ਹਾਊਸਿੰਗ ਸੁਸਾਇਟੀ ਵਿੱਚ ਤਾਇਨਾਤ ਹਥਿਆਰਬੰਦ ਗਾਰਡਾਂ ਨੂੰ ਲੈ ਕੇ ਪ੍ਰਬੰਧਕੀ ਕਮੇਟੀ ਨੇ ਵੀ ਚਿੰਤਾ ਪ੍ਰਗਟ ਕੀਤੀ ਹੈ। ਪੁਲੀਸ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਜਾਰੀ ਹੈ।

Share This Article
Leave a Comment

Leave a Reply