ਆਪਣਾ ਪੰਜਾਬ ਮੀਡੀਆ : ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ 12 ਫਰਵਰੀ ਨੂੰ ਕੇਂਦਰੀ ਟਰੇਡ ਯੂਨੀਅਨਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਪੂਰਾ ਸਮਰਥਨ ਦਿੱਤਾ ਹੈ। ਪਾਰਟੀ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਮਜ਼ਦੂਰ ਵਿਰੋਧੀ ਲੇਬਰ ਨੀਤੀਆਂ ਅਤੇ ਕਿਸਾਨ ਵਿਰੋਧੀ ਫ਼ੈਸਲੇ ਲਾਗੂ ਕਰਨ ਦੇ ਦੋਸ਼ ਲਗਾਏ ਹਨ।‘ਆਪ’ ਨੇ ਕਿਹਾ ਕਿ ਪਾਰਟੀ ਵਰਕਰ ਪੰਜਾਬ ਸਮੇਤ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਅਮਨ-ਕਾਨੂੰਨ ਕਾਇਮ ਰੱਖਣ ਲਈ ਸੂਬੇ ਵਿੱਚ ਪੁਲੀਸ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ।

