ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ’ਚ ਰਾਜਦੂਤ ਬਹਿਸੇ

News Online
2 Min Read

ਆਪਣਾ ਪੰਜਾਬ ਮੀਡੀਆ : ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਅੰਤੋਨੀਓ ਗੁਟੇਰੇਜ਼ ਨੇ ਇਰਾਨ ’ਤੇ ਅਮਰੀਕਾ-ਇਜ਼ਰਾਈਲ ਦੇ ਹਵਾਈ ਹਮਲਿਆਂ ਦੀ ਆਲੋਚਨਾ ਕੀਤੀ ਜਦਕਿ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ’ਚ ਅਮਰੀਕੀ ਤੇ ਇਜ਼ਰਾਇਲੀ ਰਾਜਦੂਤਾਂ ਦੀ ਇਰਾਨੀ ਰਾਜਦੂਤਾਂ ਨਾਲ ਤਿੱਖੀ ਬਹਿਸ ਹੋ ਗਈ।

ਜਨਰਲ ਸਕੱਤਰ ਗੁਟੇਰੇਜ਼ ਨੇ ਚਿਤਾਵਨੀ ਦਿੱਤੀ ਕਿ ਪੱਛਮੀ ਏਸ਼ੀਆ ’ਚ ਫੌਜੀ ਕਾਰਵਾਈ ਨਾਲ ਦੁਨੀਆ ਦੇ ਸਭ ਤੋਂ ਅਸਥਿਰ ਖੇਤਰ ’ਚ ਬੇਲਗਾਮ ‘ਘਟਨਾਵਾਂ ਦਾ ਸਿਲਸਿਲਾ’ ਸ਼ੁਰੂ ਹੋਣ ਦਾ ਖਤਰਾ ਹੈ। ਉਨ੍ਹਾਂ ਸੁਰੱਖਿਆ ਕੌਂਸਲ ਦੀ ਹੰਗਾਮੀ ਮੀਟਿੰਗ ’ਚ ਕਿਹਾ ਕਿ ਅਸੀਂ ਕੌਮਾਂਤਰੀ ਸ਼ਾਂਤੀ ਅਤੇ ਸੁਰੱਖਿਆ ਲਈ ਗੰਭੀਰ ਖਤਰੇ ਦਾ ਸਾਹਮਣਾ ਕਰ ਰਹੇ ਹਾਂ। ਫੌਜੀ ਕਾਰਵਾਈ ਨਾਲ ਅਜਿਹੀਆਂ ਘਟਨਾਵਾਂ ਦਾ ਸਿਲਸਿਲਾ ਸ਼ੁਰੂ ਹੋਣ ਦਾ ਖ਼ਤਰਾ ਹੈ ਜਿਸ ਨੂੰ ਦੁਨੀਆ ਦੇ ਸਭ ਤੋਂ ਅਸਥਿਰ ਖੇਤਰ ’ਚ ਕੋਈ ਵੀ ਕੰਟਰੋਲ ਨਹੀਂ ਕਰ ਸਕਦਾ।

ਉਨ੍ਹਾਂ ਇਰਾਨ ਖ਼ਿਲਾਫ਼ ਅਮਰੀਕਾ ਤੇ ਇਜ਼ਰਾਈਲ ਦੇ ਭਿਆਨਕ ਫੌਜੀ ਹਮਲਿਆਂ ਦੀ ਨਿੰਦਾ ਕਰਨ ਦੇ ਨਾਲ ਨਾਲ ਬਹਿਰੀਨ, ਇਰਾਕ, ਜੌਰਡਨ, ਕੁਵੈਤ, ਕਤਰ, ਸਾਊਦੀ ਅਰਬ ਤੇ ਯੂ ਏ ਈ ਦੀ ‘ਪ੍ਰਭੂਸੱਤਾ ਤੇ ਖੇਤਰੀ ਅਖੰਡਤਾ ਦੀ ਉਲੰਘਣਾ’ ਕਰ ਕੇ ਕੀਤੇ ਗਏ ਇਰਾਨੀ ਹਮਲਿਆਂ ਦੀ ਵੀ ਆਲੋਚਨਾ ਕੀਤੀ ਹੈ। ਸੁਰੱਖਿਆ ਕੌਂਸਲ ਦੀ ਮੀਟਿੰਗ ਵਿੱਚ ਅਮਰੀਕੀ ਅਤੇ ਇਜ਼ਰਾਇਲੀ ਰਾਜਦੂਤਾਂ ਦੀ ਇਰਾਨੀ ਰਾਜਦੂਤ ਨਾਲ ਤਿੱਖੀ ਬਹਿਸ ਹੋਈ।

ਬੈਠਕ ਦੌਰਾਨ ਅਮਰੀਕੀ ਰਾਜਦੂਤ ਨੇ ਕੌਮਾਂਤਰੀ ਭਾਈਚਾਰੇ ਨੂੰ ਕਿਹਾ ਕਿ ਰਾਸ਼ਟਰਪਤੀ ਟਰੰਪ ਨੇ ਫ਼ੈਸਲਾਕੁਨ ਕਾਰਵਾਈ ਕੀਤੀ ਹੈ। ਸੰਯੁਕਤ ਰਾਸ਼ਟਰ ਵਿੱਚ ਅਮਰੀਕਾ ਦੇ ਨੁਮਾਇੰਦੇ ਰਾਜਦੂਤ ਮਾਈਕ ਵਾਲਟਜ਼ ਨੇ ਕਿਹਾ ਕਿ ਇਤਿਹਾਸ ਦਾ ਇਹ ਅਜਿਹਾ ਪਲ ਹੈ ਜਿਸ ਵਿੱਚ ਨੈਤਿਕ ਸਪੱਸ਼ਟਤਾ ਦੀ ਲੋੜ ਹੈ ਤੇ ਰਾਸ਼ਟਰਪਤੀ ਟਰੰਪ ਨੇ ਇਸ ਚੁਣੌਤੀ ਦਾ ਸਾਹਮਣਾ ਕੀਤਾ ਹੈ।

Share This Article
Leave a Comment

Leave a Reply