ਬਾਣੀ, ਬਾਣਾ ਅਤੇ ਗਤਕਾ ਸਿੱਖਾਂ ਦੀ ਵਿਰਾਸਤ’

News Online
1 Min Read

ਆਪਣਾ ਪੰਜਾਬ ਮੀਡੀਆ : ਹੋਲਾ ਮਹੱਲਾ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਨਿਹੰਗ ਸਿੰਘਾਂ ਵਿੱਚ ਵਿਰਸਾ ਸੰਭਾਲ ਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਗਏ। ਦੋ ਰੋਜ਼ਾ ਇਨ੍ਹਾਂ ਮੁਕਾਬਲਿਆਂ ਵਿੱਚ ਭਾਰਤ ਭਰ ਤੋਂ 22 ਟੀਮਾਂ ਨੇ ਭਾਗ ਲਿਆ ਅਤੇ ਸਿੱਖ ਸ਼ਸਤਰ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਇਸ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਕਈ ਪ੍ਰਮੁੱਖ ਹਸਤੀਆਂ ਹਾਜ਼ਰ ਰਹੀਆਂ। ਬੁੱਢਾ ਦਲ ਵੱਲੋਂ ਗਿਆਨੀ ਅਮਰਜੀਤ ਸਿੰਘ (ਕਾਰਜਕਾਰੀ ਹੈੱਡ ਗ੍ਰੰਥੀ, ਸ੍ਰੀ ਹਰਿਮੰਦਰ ਸਾਹਿਬ), ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਭਾਈ ਗੁਰਦੇਵ ਸਿੰਘ ਅਸਟਰੇਲੀਆ, ਭਾਈ ਹਰੀ ਸਿੰਘ ਰੰਧਾਵੇ ਵਾਲੇ ਅਤੇ ਬਾਬਾ ਜਸਵਿੰਦਰ ਸਿੰਘ ਜੱਸੀ ਨੂੰ ਸਿਰੀ ਸਾਹਿਬ, ਦੁਸ਼ਾਲਾ, ਸਿਰਪਾਓ, ਸਨਮਾਨ ਚਿੰਨ੍ਹ ਅਤੇ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਬਾਣੀ, ਬਾਣਾ ਅਤੇ ਗਤਕਾ ਖਾਲਸਾਈ ਸ਼ਾਨ ਦੇ ਅਟੁੱਟ ਅੰਗ ਹਨ ਅਤੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਇਸ ਕਲਾ ਨੂੰ ਸੰਭਾਲਣ ਲਈ ਕੀਤੇ ਯਤਨ ਪ੍ਰਸ਼ੰਸਾਜਨਕ ਹਨ।

Share This Article
Leave a Comment

Leave a Reply