ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਹੁਦੇ ਤੋਂ ਹਟਾਉਣ ਲਈ ਮਤਾ ਲਿਆਉਣ ਦੇ ਨੋਟਿਸ ’ਤੇ ਚਰਚਾ ਅਤੇ ਵੋਟਿੰਗ ਦੀ ਪ੍ਰਕਿਰਿਆ ਰੁਕੀ

News Online
2 Min Read

ਆਪਣਾ ਪੰਜਾਬ ਮੀਡੀਆ : ਲੋਕ ਸਭਾ ’ਚ ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਪੱਛਮੀ ਏਸ਼ੀਆ ਦੇ ਹਾਲਾਤ ਬਾਰੇ ਚਰਚਾ ਕਰਾਉਣ ਦੀ ਮੰਗ ਨੂੰ ਲੈ ਹੰਗਾਮਾ ਕੀਤਾ ਜਿਸ ਕਾਰਨ ਸਦਨ ਦੀ ਕਾਰਵਾਈ ਦੋ ਵਾਰ ਮੁਲਤਵੀ ਹੋਣ ਮਗਰੋਂ ਦਿਨ ਭਰ ਲਈ ਉਠਾ ਦਿੱਤੀ ਗਈ। ਵਿਰੋਧੀ ਧਿਰ ਦੇ ਰਵੱਈਏ ਕਾਰਨ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਹੁਦੇ ਤੋਂ ਹਟਾਉਣ ਲਈ ਮਤਾ ਲਿਆਉਣ ਦੇ ਨੋਟਿਸ ’ਤੇ ਚਰਚਾ ਅਤੇ ਵੋਟਿੰਗ ਦੀ ਪ੍ਰਕਿਰਿਆ ਸ਼ੁਰੂ ਨਾ ਹੋ ਸਕੀ। ਸਰਕਾਰ ਅਤੇ ਸਦਨ ਦੀ ਕਾਰਵਾਈ ਚਲਾ ਰਹੇ ਜਗਦੰਬਿਕਾ ਪਾਲ ਨੇ ਦੋਸ਼ ਲਾਇਆ ਕਿ ਵਿਰੋਧੀ ਧਿਰ ਆਪਣੀਆਂ ਮੰਗਾਂ ਲਈ ਸਦਨ ਨੂੰ ਬੰਧਕ ਨਹੀਂ ਬਣਾ ਸਕਦੀ ਹੈ। ਸ੍ਰੀ ਪਾਲ ਨੇ ਓਮ ਬਿਰਲਾ ਖ਼ਿਲਾਫ਼ ਮਤਾ ਲਿਆਉਣ ਦੀ ਇਜਾਜ਼ਤ ਦੇਣ ਅਤੇ ਸਦਨ ’ਚ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਪੱਛਮੀ ਏਸ਼ੀਆ ਸੰਕਟ ਬਾਰੇ ਕੰਮ ਰੋਕੂ ਨੋਟਿਸ ’ਤੇ ਚਰਚਾ ਨਹੀਂ ਹੋ ਸਕਦੀ ਹੈ। ਉਨ੍ਹਾਂ ਵਿਰੋਧੀ ਧਿਰ ’ਤੇ ਟੈਕਸਦਾਤਿਆਂ ਦਾ ਪੈਸਾ ਬਰਬਾਦ ਕਰਨ ਦਾ ਦੋਸ਼ ਲਾਇਆ ਜੋ ਕਰੀਬ 9 ਕਰੋੜ ਰੁਪਏ ਰੋਜ਼ਾਨਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵਿਰੋਧੀ ਧਿਰ ਸਿਆਸੀ ਏਜੰਡੇ ਤਹਿਤ ਸਦਨ ਦੀ ਕਾਰਵਾਈ ’ਚ ਅੜਿੱਕੇ ਪਾ ਰਹੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱੱਲੋਂ ਬਹਿਸ ’ਤੇ ਜਵਾਬ ਦਿੱਤੇ ਜਾਣ ਦੀ ਸੰਭਾਵਨਾ ਹੈ। ਬਹਿਸ ਮੰਗਲਵਾਰ ਨੂੰ ਹੋਣ ਦੀ ਸੰਭਾਵਨਾ ਹੈ ਜਿਸ ’ਚ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਵੀ ਸਰਕਾਰ ਤਰਫ਼ੋਂ ਬਿਆਨ ਦੇ ਸਕਦੇ ਹਨ। ਮਤਾ ਕਾਂਗਰਸ ਦੇ ਤਿੰਨ ਮੈਂਬਰਾਂ ਮੁਹੰਮਦ ਜਾਵੇਦ, ਕੇ ਸੁਰੇਸ਼ ਅਤੇ ਮੱਲੂ ਰਵੀ ਵੱਲੋਂ ਪੇਸ਼ ਕੀਤਾ ਜਾਵੇਗਾ।

Share This Article
Leave a Comment

Leave a Reply