ਆਪਣਾ ਪੰਜਾਬ ਮੀਡੀਆ : ਪੰਜਾਬ ਵਿਧਾਨ ਸਭਾ ਵਿਚ ਬਜਟ ਇਜਲਾਸ ਦੇ ਚੌਥੇ ਦਿਨ ਪ੍ਰਸ਼ਨ ਕਾਲ ਦੌਰਾਨ ਮੈਡੀਕਲ ਕਾਲਜਾਂ ਦੇ ਮੁੱਦੇ ’ਤੇ ਜ਼ੋਰਦਾਰ ਹੰਗਾਮਾ ਹੋਇਆ। ਇਸ ਮੌਕੇ ਸੱਤਾਧਾਰੀ ਧਿਰ ‘ਆਪ’ ਅਤੇ ਵਿਰੋਧੀ ਧਿਰ ਕਾਂਗਰਸ ਦੇ ਵਿਧਾਇਕਾਂ ਨੇ ਇਕ ਦੂਜੇ ’ਤੇ ਦੂਸ਼ਣਬਾਜ਼ੀ ਕੀਤੀ ਅਤੇ ਦੋਵਾਂ ਧਿਰਾਂ ਦੇ ਵਿਧਾਇਕ ਦੂਸ਼ਣਬਾਜ਼ੀ ਕਰਦਿਆਂ ਸਪੀਕਰ ਦੀ ਸੀਟ ਤੱਕ ਪਹੁੰਚ ਗਏ। ਮਾਹੌਲ ਨੂੰ ਭਖਦਾ ਦੇਖਦਿਆਂ ਸਪੀਕਰ ਨੇ ਸਾਰਿਆਂ ਨੂੰ ਸ਼ਾਂਤ ਕਰਵਾ ਕੇ ਬਿਠਾਇਆ।
ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਸੂਬੇ ਵਿੱਚ ਮਾਰਚ 2022 ਤੋਂ ਹੁਣ ਤੱਕ ਖੋਲ੍ਹੇ ਗਏ ਨਵੇਂ ਸਰਕਾਰੀ ਮੈਡੀਕਲ ਕਾਲਜਾਂ ਦੀ ਗਿਣਤੀ ਅਤੇ ਉਸ ਦੇ ਵੇਰਵੇ ਮੰਗੇ। ਇਸ ਦਾ ਜਵਾਬ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਤੇ ਅਕਾਲੀ ਦਲ-ਭਾਜਪਾ ਦੀ ਸਰਕਾਰ ਨੇ 40 ਸਾਲਾਂ ਵਿੱਚ, ਜੋ ਨਹੀਂ ਕੀਤਾ, ਉਹ ‘ਆਪ’ 4 ਸਾਲਾਂ ਵਿੱਚ ਕਰਕੇ ਦਿਖਾਇਆ ਹੈ। ਸਾਲ 2024 ਵਿੱਚ ਮੰਡੀ ਗੋਬਿੰਦਗੜ੍ਹ ਵਿੱਚ ਕਾਲਜ ਬਣ ਗਿਆ ਸੀ, ਜਿੱਥੇ 50-50 ਸੀਟਾਂ ਦੇ ਦੋ ਬੈੱਚ ਸ਼ੁਰੂ ਹੋ ਚੁੱਕੇ ਹਨ। ਇਸੇ ਤਰ੍ਹਾਂ ਲੁਧਿਆਣਾ ’ਚ ਈ ਐੱਸ ਆਈ ਹਸਪਤਾਲ ਵਿੱਚ ਦਾਖਲੇ ਸ਼ੁਰੂ ਹੋ ਗਏ ਹਨ।
ਇਸ ਤੋਂ ਇਲਾਵਾ ਕਿਸਾਨਾਂ-ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ, ਤਜਵੀਜ਼ਤ ਲੋਕ ਵਿਰੋਧੀ ਬਿਜਲੀ ਤੇ ਬੀਜ ਬਿੱਲ ਵਾਪਸ ਲੈਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ’ਤੇ ਫ਼ਸਲਾਂ ਦੀ ਖਰੀਦ ਦਾ ਗਾਰੰਟੀ ਕਾਨੂੰਨ ਬਣਾਉਣ ਵਰਗੇ ਮੁੱਦੇ ਵੀ ਉਭਾਰੇ ਗਏ। ਇਨ੍ਹਾਂ ਮੰਗਾਂ ਤੇ ਮਸਲਿਆਂ ਲਈ ਭਵਿੱਖ ਵਿੱਚ ਮੋਰਚਾ ਲਾਉਣ ਲਈ ਜਨਤਕ ਲਾਮਬੰਦੀ ਦੀ ਮੁਹਿੰਮ ਤੇਜ਼ ਕਰਨ ਦਾ ਐਲਾਨ ਵੀ ਕੀਤਾ ਗਿਆ। ਬੁਲਾਰਿਆਂ ਨੇ ਕੇਂਦਰੀ ਵਣਜ ਮੰਤਰੀ ਪਿਊਸ਼ ਗੋਇਲ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਮਝੌਤੇ ’ਤੇ ਦਸਤਖ਼ਤ ਨਾ ਕਰਨ ਦੀ ਮੰਗ ਕਰਦਿਆਂ ਇਸ ਵਿਰੁੱਧ ਡਟ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ। ਮੰਚ ਤੋਂ ਐਲਾਨ ਕੀਤਾ ਗਿਆ ਕਿ ਜਿਸ ਦਿਨ ਬਿਜਲੀ ਬਿੱਲ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ, ਉਸ ਤੋਂ ਅਗਲਾ ਦਿਨ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ।
ਸੰਘਰਸ਼ ਦੀ ਵਿਉਂਤਬੰਦੀ ਕਰਨ ਲਈ 12 ਮਾਰਚ ਨੂੰ ਕਿਸਾਨ ਭਵਨ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਗਈ ਹੈ। ਤਰਨ ਤਾਰਨ ਵਿੱਚ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਜ਼ਮੀਨ ਪੁੱਡਾ ਨੂੰ ਟਰਾਂਸਫਰ ਕਰਨ ਵਿਰੁੱਧ ਮਤਾ ਪਾਸ ਕੀਤਾ ਗਿਆ। ਇਕੱਠ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪੁਲੀਸ ਰਾਜ ਬਣਾਉਣ ਦੀਆਂ ਕਾਰਵਾਈਆਂ ਖ਼ਿਲਾਫ਼ ਨਿਖੇਧੀ ਮਤਾ ਪਾਸ ਕੀਤਾ। ਬੁਲਾਰਿਆਂ ਨੇ ਸੰਘਰਸ਼ਾਂ ਦੌਰਾਨ ਜੇਲ੍ਹੀਂ ਡੱਕੇ ਆਗੂਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਇਕੱਠ ਨੇ ਮੰਗ ਕੀਤੀ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਆਦੀਆਂ ਦੇ ਨੌਜਵਾਨ ਰਣਜੀਤ ਸਿੰਘ ਦੇ ਫ਼ਰਜ਼ੀ ਮੁਕਾਬਲੇ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਈ ਜਾਵੇ ਅਤੇ ਦੋਸ਼ੀ ਪੁਲੀਸ ਅਧਿਕਾਰੀਆਂ ਵਿਰੁੱਧ ਕਤਲ ਦਾ ਕੇਸ ਦਰਜ ਕੀਤਾ ਜਾਵੇ।

