ਔਰਤਾਂ ਦਾ ਅਪਮਾਨ ਮੁੱਖ ਮੰਤਰੀ ਮਾਨ ਨੇ ਕੀਤਾ: ਬਾਜਵਾ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਵਿਧਾਨ ਸਭਾ ਤੋਂ ਵਾਕਆਊਟ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਰਹੀ ਹੈ ਅਤੇ ਸਦਨ ਵਿੱਚ ਸੱਚ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।ਬਾਜਵਾ ਨੇ ਦਾਅਵਾ ਕੀਤਾ ਕਿ ਸੁਖਪਾਲ ਖਹਿਰਾ ’ਤੇ ਔਰਤਾਂ ਦੇ ਅਪਮਾਨ ਦੇ ਦੋਸ਼ ਲਗਾਉਣਾ ਗਲਤ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਔਰਤ ਦਿਵਸ ਦੇ ਸਮਾਗਮ ਦੌਰਾਨ ਔਰਤਾਂ ਲਈ ਅਪਮਾਨਜਨਕ ਸ਼ਬਦਾਵਲੀ ਵਰਤੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਇਸ ਮਾਮਲੇ ਸਬੰਧੀ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।ਉਨ੍ਹਾਂ ਵਿਧਾਨ ਸਭਾ ਸਪੀਕਰ ਦੀ ਭੂਮਿਕਾ ’ਤੇ ਵੀ ਸਵਾਲ ਉਠਾਉਂਦੇ ਕਿਹਾ ਕਿ ਮੁੱਖ ਮੰਤਰੀ ਖ਼ਿਲਾਫ਼ ਨਿੰਦਾ ਪ੍ਰਸਤਾਵ ਦੀ ਮੰਗ ਨੂੰ ਬਿਨਾਂ ਚਰਚਾ ਠੁਕਰਾ ਦਿੱਤਾ ਗਿਆ ਅਤੇ ਸੁਖਪਾਲ ਖਹਿਰਾ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਵੀ ਨਹੀਂ ਦਿੱਤਾ ਗਿਆ।

Share This Article
Leave a Comment

Leave a Reply