ਪੰਜਾਬ ਵਿੱਚ ਭਾਰੀ ਮੀਂਹ ਤੇ ਗੜੇਮਾਰੀ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਵਿੱਚ ਸਮੇਂ ਤੋਂ ਪਹਿਲਾਂ ਗਰਮੀ ਦੇ ਦਸਤਕ ਦੇਣ ਮਗਰੋਂ ਅੱਜ ਤੜਕੇ ਅਚਾਨਕ ਮੌਸਮ ਨੇ ਆਪਣਾ ਮਿਜ਼ਾਜ ਬਦਲ ਗਿਆ। ਅੱਜ ਸਵੇਰੇ ਤੇਜ਼ ਹਵਾਵਾਂ ਨਾਲ ਕਿਣਮਿਣ ਸ਼ੁਰੂ ਹੋ ਗਈ ਸੀ। ਇਸ ਮਗਰੋਂ ਦਿਨ ਸਮੇਂ ਸੂਬੇ ਵਿੱਚ ਕਈ ਥਾਈਂ ਭਾਰੀ ਮੀਂਹ ਪਿਆ ਅਤੇ ਕਈ ਇਲਾਕਿਆਂ ’ਚ ਗੜੇਮਾਰੀ ਹੋਈ। ਮੀਂਹ ਨੇ ਭਾਵੇਂ ਗਰਮੀ ਤੋਂ ਆਰਜ਼ੀ ਤੌਰ ’ਤੇ ਰਾਹਤ ਦਿਵਾ ਦਿੱਤੀ ਪਰ ਕਿਸਾਨਾਂ ਨੂੰ ਫਿਕਰਾਂ ਵਿੱਚ ਪਾ ਦਿੱਤਾ। ਇਸ ਸਮੇਂ ਖੇਤਾਂ ਵਿੱਚ ਕਣਕ ਦੀ ਫ਼ਸਲ ਪੱਕ ਕੇ ਤਿਆਰ ਹੋਣ ਦੇ ਆਖ਼ਰੀ ਪੜਾਅ ’ਤੇ ਹੈ। ਅਜਿਹੇ ਸਮੇਂ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਕਰ ਕੇ ਫ਼ਸਲ ਡਿੱਗਣ ਦਾ ਖਦਸ਼ਾ ਹੈ, ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਸਕਦਾ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਤੜਕੇ ਸਰਹੱਦੀ ਖੇਤਰ ਦੇ ਕਈ ਸ਼ਹਿਰਾਂ ਵਿੱਚ ਹਲਕਾ ਤੇ ਦਰਮਿਆਨਾ ਮੀਂਹ ਪੈਣਾ ਸ਼ੁਰੂ ਹੋ ਗਿਆ ਸੀ, ਜੋ ਦਿਨ ਚੜ੍ਹਨ ਦੇ ਨਾਲ-ਨਾਲ ਤੇਜ਼ ਹੁੰਦਾ ਗਿਆ। ਇਸ ਦੌਰਾਨ ਅਬੋਹਰ, ਮਾਨਸਾ, ਫ਼ਰੀਦਕੋਟ ਤੇ ਹੋਰ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਕਈ ਥਾਵਾਂ ’ਤੇ ਗੜੇ ਪਏ।

Share This Article
Leave a Comment

Leave a Reply