ਆਪਣਾ ਪੰਜਾਬ ਮੀਡੀਆ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਇਹ ਕਦਮ ਦਿੱਲੀ ਹਾਈ ਕੋਰਟ ਵੱਲੋਂ ਉਨ੍ਹਾਂ ਦੀ ਉਸ ਬੇਨਤੀ ਨੂੰ ਰੱਦ ਕਰਨ ਤੋਂ ਬਾਅਦ ਚੁੱਕਿਆ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਸੀ ਬੀ ਆਈ ਦੀ ਪਟੀਸ਼ਨ ਨੂੰ ਕਿਸੇ ਹੋਰ ਜੱਜ ਕੋਲ ਤਬਦੀਲ ਕਰਨ ਦੀ ਮੰਗ ਕੀਤੀ ਸੀ।
ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਡੀ ਕੇ ਉਪਾਧਿਆਏ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਅਤੇ ਹੋਰਾਂ ਦੀ ਉਸ ਬੇਨਤੀ ਨੂੰ ਖ਼ਾਰਜ ਕਰ ਦਿੱਤਾ ਹੈ, ਜਿਸ ਵਿੱਚ ਸੀ ਬੀ ਆਈ ਦੀ ਪਟੀਸ਼ਨ ਨੂੰ ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਦਾਲਤ ਤੋਂ ਕਿਸੇ ਹੋਰ ਜੱਜ ਕੋਲ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ। ਸੂਤਰਾਂ ਅਨੁਸਾਰ, ਜਸਟਿਸ ਉਪਾਧਿਆਏ ਦੀ ਰਾਇ ਸੀ ਕਿ ਜਸਟਿਸ ਸ਼ਰਮਾ ਰੋਸਟਰ ਅਨੁਸਾਰ ਹੀ ਸੀਬੀਆਈ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਹੇ ਹਨ।

