ਏਆਈ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਦਾ SGPC ਵੱਲੋਂ ਨੋਟਿਸ

News Online
1 Min Read

ਆਪਣਾ ਪੰਜਾਬ ਮੀਡੀਆ : ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨੀਕ ਨਾਲ ਇੱਕ ਵੀਡੀਓ ਬਣਾ ਕੇ ਇੱਕ ਪਗੜੀਧਾਰੀ ਨਰ ਕੰਕਾਲ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਅਤੇ ਲੰਗਰ ਘਰ ਵਿੱਚ ਦਿਖਾਇਆ ਗਿਆ ਜਿਸ ਦਾ ਸਿੱਖ ਸੰਗਤ ਵੱਲੋਂ ਸਖਤ ਇਤਰਾਜ਼ ਕੀਤਾ ਜਾ ਰਿਹਾ ਹੈ ਅਤੇ ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖਤ ਵਿਰੋਧ ਕਰਦਿਆਂ ਇਸ ਨੂੰ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਕਰਾਰ ਦਿੱਤਾ ਹੈ।

ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਘਟਨਾਵਾਂ ਦੇ ਲਗਾਤਾਰ ਵੱਧ ਰਹੇ ਰੁਝਾਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਿੰਤਾ ਪ੍ਰਗਟਾਈ ਹੈ। ਵੱਖ-ਵੱਖ ਸ਼ੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਅਪਲੋਡ ਹੋਈਆਂ ਵੀਡੀਓ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਖਾਤਿਆਂ ਅਤੇ ਵਿਅਕਤੀਆਂ ਵਿਰੁੱਧ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਦੁਰਵਰਤੋਂ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਸੱਟ ਵੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਜਿਹੇ ਮਾਮਲਿਆਂ ਦੀ ਗੰਭੀਰਤਾ ਨੂੰ ਲੈ ਕੇ ਸੰਜੀਦਾ ਪਹੁੰਚ ਅਪਣਾ ਰਹੀ ਹੈ ਅਤੇ ਏਆਈ ਖੇਤਰ ਦੇ ਮਾਹਿਰਾਂ ਦੇ ਸਹਿਯੋਗ ਨਾਲ ਇਸ ਨੂੰ ਰੋਕਣ ਲਈ ਯਤਨਸ਼ੀਲ ਹੈ।

Share This Article
Leave a Comment

Leave a Reply