ਆਪਣਾ ਪੰਜਾਬ ਮੀਡੀਆ : ਕੈਨੇਡਾ ਦੀ ਫੈਡਰਲ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਅਪੀਲ ਕਰਕੇ ਐਮਰਜੈਂਸੀ ਐਕਟ ਦੀ ਵਰਤੋਂ ਦਾ ਪੱਖ ਪੂਰਿਆ ਹੈ। ਜ਼ਿਕਰਯੋਗ ਹੈ ਕਿ 2022 ਵਿੱਚ ਤਤਕਾਲੀ ਪ੍ਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ “ਫ੍ਰੀਡਮ ਕੌਨਵੋਏ” ਪ੍ਰਦਰਸ਼ਨਾਂ ਨੂੰ ਰੋਕਣ ਲਈ ਐਮਰਜੈਂਸੀ ਐਕਟ ਲਾਗੂ ਕੀਤਾ ਗਿਆ ਸੀ।ਹੇਠਲੀਆਂ ਅਦਾਲਤਾਂ ਪਹਿਲਾਂ ਹੀ ਇਸ ਫੈਸਲੇ ਨੂੰ ਗਲਤ ਕਰਾਰ ਦੇ ਚੁੱਕੀਆਂ ਹਨ ਅਤੇ ਉਨਾਂ ਵੱਲੋਂ ਆਖਿਆ ਗਿਆ ਹੈ ਕਿ ਇਸ ਨਾਲ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੋਈ। ਹੁਣ ਸਰਕਾਰ ਨੇ ਆਖਰੀ ਫੈਸਲੇ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। 2022 ਵਿੱਚ ਹਫ਼ਤਿਆਂ ਤੱਕ ਚੱਲੇ ਪ੍ਰਦਰਸ਼ਨਾਂ ਦੌਰਾਨ ਪਾਰਲੀਆਮੈਂਟ ਹਿੱਲ ਸਮੇਤ ਕਈ ਥਾਵਾਂ ‘ਤੇ ਸੜਕਾਂ ਅਤੇ ਸਰਹੱਦੀ ਰਸਤੇ ਬੰਦ ਰਹੇ ਸਨ।

