ਆਪਣਾ ਪੰਜਾਬ ਮੀਡੀਆ : ਇਜ਼ਰਾਈਲ ਦੇ ਊਰਜਾ ਮੰਤਰੀ ਐਲੀ ਕੋਹੇਨ ਨੇ ਦੱਸਿਆ ਕਿ ਇਰਾਨ ਵੱਲੋਂ ਕੀਤੇ ਗਏ ਮਿਜ਼ਾਈਲ ਹਮਲੇ ਕਾਰਨ ਉੱਤਰੀ ਇਜ਼ਰਾਈਲ ਦੇ ਬਿਜਲੀ ਗਰਿੱਡ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਇਸ ਹਮਲੇ ਤੋਂ ਬਾਅਦ ਕਈ ਇਲਾਕਿਆਂ ਦੀ ਬਿਜਲੀ ਗੁੱਲ ਹੋ ਗਈ ਹੈ। ਮੰਤਰੀ ਨੇ ਦੱਸਿਆ ਕਿ ਤਕਨੀਕੀ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ ਅਤੇ ਕੁਝ ਹਿੱਸਿਆਂ ਵਿੱਚ ਬਿਜਲੀ ਬਹਾਲ ਕਰ ਦਿੱਤੀ ਗਈ ਹੈ ਜਦੋਂ ਕਿ ਬਾਕੀ ਇਲਾਕਿਆਂ ਵਿੱਚ ਕੰਮ ਜਾਰੀ ਹੈ।
ਇਜ਼ਰਾਈਲ ਅਤੇ ਇਰਾਨ ਵਿਚਾਲੇ ਚੱਲ ਰਹੀ ਭਿਆਨਕ ਜੰਗ ਨੇ ਹੁਣ ਪੂਰੀ ਦੁਨੀਆ ਦੇ ਊਰਜਾ ਬਾਜ਼ਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਜ਼ਰਾਈਲ ਵੱਲੋਂ ਇਰਾਨ ਦੇ ਖੁਫੀਆ ਮੰਤਰੀ ਦੀ ਹੱਤਿਆ ਅਤੇ ਦੁਨੀਆ ਦੇ ਸਭ ਤੋਂ ਵੱਡੇ ‘ਸਾਊਥ ਪਾਰਸ’ ਕੁਦਰਤੀ ਗੈਸ ਫੀਲਡ ’ਤੇ ਕੀਤੇ ਗਏ ਹਮਲੇ ਤੋਂ ਬਾਅਦ ਇਰਾਨ ਨੇ ਵੱਡੀ ਜਵਾਬੀ ਕਾਰਵਾਈ ਕੀਤੀ ਹੈ। ਇਰਾਨੀ ਮਿਜ਼ਾਈਲਾਂ ਨੇ ਕਤਰ ਦੇ ‘ਰਾਸ ਲਫਾਨ’ ਐਲ.ਐਨ.ਜੀ. ਪਲਾਂਟ ਅਤੇ ਸੰਯੁਕਤ ਅਰਬ ਅਮੀਰਾਤ (UAE) ਦੇ ‘ਹਬਸ਼ਾਨ’ ਗੈਸ ਕੇਂਦਰਾਂ ਨੂੰ ਨਿਸ਼ਾਨਾ ਬਣਾਇਆ, ਜਿਸ ਕਾਰਨ ਉੱਥੇ ਭਿਆਨਕ ਅੱਗ ਲੱਗ ਗਈ ਅਤੇ ਉਤਪਾਦਨ ਪੂਰੀ ਤਰ੍ਹਾਂ ਠੱਪ ਹੋ ਗਿਆ। ਇਸ ਤਣਾਅ ਕਾਰਨ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ 5 ਫੀਸਦ ਤੋਂ ਵਧ ਕੇ 108 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ। ਇਰਾਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਹਮਲੇ ਨਾ ਰੁਕੇ ਤਾਂ ਇਸ ਦੇ ਨਤੀਜੇ ਪੂਰੀ ਦੁਨੀਆ ਨੂੰ ਭੁਗਤਣੇ ਪੈਣਗੇ।

