ਆਪਣਾ ਪੰਜਾਬ ਮੀਡੀਆ : ਇਰਾਨ ਜੰਗ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ 30 ਫੀਸਦੀ ਵਧ ਗਈਆਂ ਹਨ। ਇਰਾਨ ਵੱਲੋਂ ਗੁਆਂਢੀ ਦੇਸ਼ਾਂ ਦੇ ਤੇਲ ਅਤੇ ਗੈਸ ਪਲਾਂਟਾਂ ’ਤੇ ਕੀਤੇ ਗਏ ਹਮਲਿਆਂ ਕਾਰਨ ਕਤਰ ਦਾ ਇੱਕ ਵੱਡਾ ਗੈਸ ਪਲਾਂਟ ਬੰਦ ਹੋ ਗਿਆ ਹੈ, ਜਿਸ ਕਾਰਨ ਯੂਰਪ ਵਿੱਚ ਗੈਸ ਦੀਆਂ ਕੀਮਤਾਂ 30 ਫੀਸਦੀ ਤੱਕ ਵਧ ਗਈਆਂ ਹਨ।
ਜੰਗ ਸ਼ੁਰੂ ਹੋਣ ਤੋਂ ਬਾਅਦ ਭਾਰਤ ਲਈ ਕੱਚੇ ਤੇਲ ਦੀਆਂ ਕੀਮਤਾਂ ਲਗਪਗ ਦੁੱਗਣੀਆਂ ਹੋ ਕੇ 146 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈਆਂ ਹਨ। ਜੇਕਰ ਕੀਮਤਾਂ ਇਸੇ ਤਰ੍ਹਾਂ ਵਧਦੀਆਂ ਰਹੀਆਂ ਤਾਂ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 10 ਤੋਂ 15 ਰੁਪਏ ਤੱਕ ਵਧ ਸਕਦੀਆਂ ਹਨ। ਇਸ ਨਾਲ ਆਮ ਜਨਤਾ ਦੀ ਜੇਬ ‘ਤੇ ਵੱਡਾ ਬੋਝ ਪੈਣ ਦਾ ਖਦਸ਼ਾ ਹੈ।

