ਆਪਣਾ ਪੰਜਾਬ ਮੀਡੀਆ : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਭਗਤ ਸਿੰਘ ਦੇ ਨਾਮ ਦਾ ਸਿਰਫ਼ ਸਿਆਸੀ ਫਾਇਦਾ ਲੈ ਰਹੇ ਹਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਤੋਂ ਭਟਕ ਗਏ ਹਨ। ਬਾਜਵਾ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਦਾਗ਼ੀ ਵਿਧਾਇਕਾਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਹੈ ਅਤੇ ਕਈ ਮਾਮਲਿਆਂ ਵਿੱਚ ਉਨ੍ਹਾਂ ਨੂੰ ਬਚਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਵਧ ਰਹੇ ਕਰਜ਼ੇ ਨੂੰ ਲੈ ਕੇ ਵੀ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ।

