ਆਪਣਾ ਪੰਜਾਬ ਮੀਡੀਆ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਸੂਬੇ ਦੇ ਲੋਕਾਂ ਤੱਕ ਪਹੁੰਚਾਉਣ ਦੀ ਤਿਆਰੀ ਕਰ ਲਈ ਹੈ। ਇਸ ਲਈ ‘ਆਪ’ ਨੇ ਅਗਲੇ 10 ਦਿਨਾਂ ਦੌਰਾਨ ਸੂਬੇ ਵਿੱਚ 16 ਹਜ਼ਾਰ ਰੈਲੀਆਂ, ਜਨਤਕ ਸਭਾਵਾਂ ਤੇ ਨੁੱਕੜ ਮੀਟਿੰਗਾਂ ਕਰਨ ਦੀ ਰਣਨੀਤੀ ਬਣਾਈ ਹੈ। ਇਹ ਗੱਲ ‘ਆਪ’ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਭਲਕ ਤੋਂ ਸ਼ੁਰੂ ਹੋਣ ਵਾਲੀ ਮੁਹਿੰਮ ਵਿੱਚ ਸੂਬੇ ਦੇ ਮੰਤਰੀ, ਵਿਧਾਇਕ, ਚੇਅਰਮੈਨ, ਸਰਪੰਚ, ਪੰਚ, ਐੱਮ ਸੀ, ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਵਾਲੰਟੀਅਰ ਸ਼ਾਮਲ ਹੋਣਗੇ।
ਸ੍ਰੀ ਅਰੋੜਾ ਨੇ ਕਿਹਾ ਕਿ ਪਹਿਲਾਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀਆਂ ਸਰਕਾਰਾਂ ਲੋਕਾਂ ਨਾਲ ਝੂਠ ਬੋਲ ਕੇ ਸੱਤਾ ਹਾਸਲ ਕਰਦੀਆਂ ਸਨ ਅਤੇ ਚੋਣਾਂ ਦੌਰਾਨ ਕੀਤੇ ਵਾਅਦੇ ਕਦੇ ਵੀ ਪੂਰੇ ਨਹੀਂ ਕੀਤੇ ਗਏ। ਪਰ ‘ਆਪ’ ਨੇ ਪਹਿਲੇ ਦਿਨ ਤੋਂ ਹੀ ਲੋਕ ਹਿੱਤ ਵਿੱਚ ਕੰਮ ਕੀਤਾ ਹੈ। ਇਸੇ ਕਰਕੇ ‘ਆਪ’ ਨੇ ਚਾਰ ਸਾਲਾਂ ਵਿੱਚ ਹੀ ਚੋਣਾਂ ਦੌਰਾਨ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂੇਗੀ।

