Petrol excise duty: ਸਰਕਾਰ ਨੇ ਪੈਟਰੋਲ, ਡੀਜ਼ਲ ’ਤੇ ਐਕਸਾਈਜ਼ ਡਿਊਟੀ ਘਟਾਈ

News Online
2 Min Read

ਆਪਣਾ ਪੰਜਾਬ ਮੀਡੀਆ : Petrol excise duty: ਸਰਕਾਰ ਨੇ ਪੈਟਰੋਲ ‘ਤੇ ਐਕਸਾਈਜ਼ ਡਿਊਟੀ (ਆਬਕਾਰੀ ਡਿਊਟੀ) ਘਟਾ ਕੇ 3 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈ ਅਤੇ ਡੀਜ਼ਲ ਨੂੰ ਇਸ ਤੋਂ ਪੂਰੀ ਤਰ੍ਹਾਂ ਮੁਕਤ ਕਰ ਦਿੱਤਾ ਹੈ। ਇਹ ਕਦਮ ਐੱਚ ਪੀ ਸੀ ਐੱਲ (HPCL), ਬੀ ਪੀ ਸੀ ਐੱਲ (BPCL) ਅਤੇ ਆਈ ਓ ਸੀ (IOC) ਵਰਗੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੂੰ ਮੱਧ ਪੂਰਬ ਵਿੱਚ ਜੰਗ ਦੌਰਾਨ ਵਧ ਰਹੀਆਂ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ਨਾਲ ਨਜਿੱਠਣ ਵਿੱਚ ਮਦਦ ਕਰਨ ਲਈ ਚੁੱਕਿਆ ਗਿਆ ਹੈ।


ਵਿੱਤ ਮੰਤਰਾਲੇ ਨੇ 26 ਮਾਰਚ ਦੇ ਇੱਕ ਨੋਟੀਫਿਕੇਸ਼ਨ ਵਿੱਚ ਪੈਟਰੋਲ ‘ਤੇ ਐਕਸਾਈਜ਼ ਡਿਊਟੀ ਨੂੰ ਪਹਿਲਾਂ ਦੇ 13 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ 3 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਹੈ, ਜਦਕਿ ਡੀਜ਼ਲ ‘ਤੇ ਲੱਗਣ ਵਾਲੀ 10 ਰੁਪਏ ਦੀ ਡਿਊਟੀ ਨੂੰ ਘਟਾ ਕੇ ਸਿਫ਼ਰ (nil) ਕਰ ਦਿੱਤਾ ਗਿਆ ਹੈ। ਮੰਤਰਾਲੇ ਨੇ ਕਿਹਾ ਕਿ ਡਿਊਟੀ ਵਿੱਚ ਇਹ ਕਟੌਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ ਹੈ।


ਭਾਰਤ ਵਿੱਚ ਤੇਲ ਮਾਰਕੀਟਿੰਗ ਕੰਪਨੀਆਂ ਦਬਾਅ ਹੇਠ ਹਨ ਕਿਉਂਕਿ 28 ਫਰਵਰੀ ਤੋਂ ਅੰਤਰਰਾਸ਼ਟਰੀ ਤੇਲ ਕੀਮਤਾਂ ਵਿੱਚ ਲਗਪਗ 50 ਫੀਸਦੀ ਉਛਾਲ ਆਉਣ ਦੇ ਬਾਵਜੂਦ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਸਥਿਰ ਰੱਖੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ 28 ਫਰਵਰੀ ਨੂੰ ਅਮਰੀਕਾ ਅਤੇ ਇਜ਼ਰਾਈਲ ਨੇ ਇਰਾਨ ਵਿਰੁੱਧ ਫੌਜੀ ਹਮਲੇ ਕੀਤੇ ਸਨ, ਜਿਸ ਤੋਂ ਬਾਅਦ ਤਹਿਰਾਨ ਨੇ ਵੀ ਭਾਰੀ ਜਵਾਬੀ ਕਾਰਵਾਈ ਕੀਤੀ ਸੀ।

Share This Article
Leave a Comment

Leave a Reply