ਦੇਸ਼ ਵਿੱਚ ਲੌਕਡਾਊਨ ਲੱਗਣ ਦੀ ਕੋਈ ਸੰਭਾਵਨਾ ਨਹੀਂ: ਭਗਵੰਤ ਮਾਨ

Apna
3 Min Read

ਗੈਸ ਸਿਲੰਡਰ ਦਾ 6 ਦਿਨ, ਪੈਟਰੋਲ ਦਾ 12 ਦਿਨ ਅਤੇ ਡੀਜ਼ਲ ਦਾ 14 ਦਿਨਾਂ ਦਾ ਸਟਾਕ ਮੌਜੂਦ; ਲੋਕਾਂ ਨੂੰ ਸਮਾਨ ਸਟੋਰ ਨਾ ਕਰਨ ਦੀ ਅਪੀਲ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਾੜੀ ਦੇਸ਼ਾਂ ਵਿੱਚ ਜੰਗ ਕਰਕੇ ਪੂਰੀ ਦੁਨੀਆਂ ਵਿੱਚ ਤਣਾਅ ਬਣਿਆ ਹੋਇਆ ਹੈ। ਪਰ ਅਜਿਹੇ ਹਾਲਾਤਾਂ ਵਿੱਚ ਲੌਕਡਾਊਨ ਲੱਗਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ।ਉਨ੍ਹਾਂ ਕਿਹਾ ਕਿ ਲੰਘੇ ਦਿਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ਤੇ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਸਮੇਂ ਗੈਸ ਸਿਲੰਡਰ ਦਾ ਛੇ ਦਿਨਾਂ, ਪੈਟਰੋਲ 12 ਦਿਨ ਅਤੇ ਡੀਜ਼ਲ ਦਾ 14 ਦਿਨਾਂ ਦਾ ਸਟਾਕ ਮੌਜੂਦ ਹੈ। ਇਸ ਲਈ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਨਾ ਹੀ ਕੁਝ ਸਟੋਰ ਕਰਨ ਦੀ ਜਰੂਰਤ ਹੈ। ਮਾਨ ਨੇ ਕਿਹਾ ਕਿ ਜਿਹੜੇ ਪੈਟਰੋਲ ਪੰਪਾਂ ਉੱਤੇ ਲਾਈਨਾਂ ਲੱਗਣਗੀਆਂ ਜਾਂ ਜਿਨ੍ਹਾਂ ਵੱਲੋਂ ਮਹਿੰਗੇ ਭਾਅ ਉੱਤੇ ਸਮਾਨ ਵੇਚਿਆ ਜਾਵੇਗਾ, ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਆਗਾਮੀ ਕਣਕ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਵਾਧੂ ਪੈਟਰੋਲ ਡੀਜ਼ਲ ਦੀ ਮੰਗ ਕੀਤੀ ਗਈ ਹੈ ਤਾਂ ਜੋ ਕਣਕ ਦੀ ਵਾਢੀ ਪ੍ਰਭਾਵਿਤ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਸਮੇਂ 41 ਲੱਖ ਐੱਮ ਟੀ ਕਣਕ  ਅਤੇ 139 ਲੱਖ ਐੱਮ ਟੀ ਚਾਵਲ ਪਿਆ ਹੈ। ਪੰਜਾਬ ਸਰਕਾਰ ਨੇ ਆਪਣੇ ਅੰਨ ਭੰਡਾਰ ਦੇਸ਼ ਲਈ ਖੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਵਿਸ਼ੇਸ਼ ਟ੍ਰੇਨਾਂ ਲਗਾ ਕੇ ਪੰਜਾਬ ਵਿੱਚੋਂ ਕਣਕ ਅਤੇ ਚਾਵਲ ਹੋਰਨਾਂ ਸੂਬਿਆਂ ਵਿੱਚ ਭੇਜ ਸਕਦਾ ਹੈ।ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਗਈ ਉਹ ਵੱਖ-ਵੱਖ ਦੇਸ਼ਾਂ ਨਾਲ ਚੰਗੀ ਦੋਸਤੀ ਦੇ ਦਾਅਵੇ ਕਰਦੇ ਹਨ ਤਾਂ ਉਹ ਅਜਿਹੇ ਸਮੇਂ ਆਪਣੀ ਦੋਸਤੀ ਨੂੰ ਦੇਸ਼ ਦੇ 140 ਕਰੋੜ ਲੋਕਾਂ ਲਈ ਵਰਤਣ ਅਤੇ ਉਨ੍ਹਾਂ ਦੀਆਂ ਦਿੱਕਤਾਂ ਫੌਰੀ ਤੌਰ ਤੇ ਦੂਰ ਕਰਨ।ਸ੍ਰੀ ਮਾਨ ਨੇ ਕਿਹਾ ਕਿ ਭਾਰਤ ਵਿਸ਼ਵ ਗੁਰੂ ਬਣਨ ਦੀਆਂ ਗੱਲਾਂ ਕਰ ਰਿਹਾ ਹੈ ਪਰ ਅੱਜ ਵਿਸ਼ਵ ਚੇਲਾ ਬਣ ਕੇ ਰਹਿ ਗਿਆ ਹੈ, ਜਿਸ ਨੂੰ ਅਮਰੀਕਾ ਸਥਿਤ ਵਾਈਟ ਹਾਊਸ ਤੋਂ ਇੱਕ ਮਹੀਨੇ ਲਈ ਤੇਲ ਖਰੀਦਣ ਦੀਆਂ ਪ੍ਰਵਾਨਗੀਆਂ ਦਿੱਤੀਆਂ ਜਾ ਰਹੀਆਂ ਹਨ, ਜੋ ਕਿ ਗਲਤ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੌਮਾਂਤਰੀ ਪੱਧਰ ਤੇ ਵੱਖ-ਵੱਖ ਮੁਲਕਾਂ ਦੇ ਆਗੂਆਂ ਨਾਲ ਗੱਲ ਕਰਨ ਤਾਂ ਜੋ ਵੱਖ-ਵੱਖ ਦੇਸ਼ਾਂ ਵਿੱਚੋਂ ਭਾਰਤ ਆਉਣ ਵਾਲੇ ਸਮਾਂ ਦੀ ਸਪਲਾਈ ਪ੍ਰਭਾਵਿਤ ਨਾ ਹੋਵੇ।

Share This Article
Leave a Comment

Leave a Reply