ਆਪਣਾ ਪੰਜਾਬ ਮੀਡੀਆ : Amit Shah ਨੇ ਲੋਕ ਸਭਾ ਵਿੱਚ ਕਾਂਗਰਸ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੇਸ਼ ਵਿੱਚ ਨਕਸਲੀ ਹਿੰਸਾ ਲਈ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਨੇ ਇਸ ਨੂੰ ਖਤਮ ਕਰਨ ਲਈ ਕੋਈ ਢੰਗ ਦੇ ਕਦਮ ਨਹੀਂ ਚੁੱਕੇ।ਉਨ੍ਹਾਂ ਦਾਅਵਾ ਕੀਤਾ ਕਿ Bastar ਵਿੱਚ ਹੁਣ ਨਕਸਲਵਾਦ ਲਗਭਗ ਖਤਮ ਹੋ ਚੁੱਕਾ ਹੈ ਅਤੇ ਮੋਦੀ ਸਰਕਾਰ ਨੇ ਇਸ ਦਿਸ਼ਾ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।ਸ਼ਾਹ ਨੇ ਕਿਹਾ ਕਿ ਪਹਿਲਾਂ ਕਈ ਸੂਬੇ “ਰੈੱਡ ਕੋਰੀਡੋਰ” ਦਾ ਹਿੱਸਾ ਬਣ ਚੁੱਕੇ ਸਨ, ਜਿੱਥੇ ਹਿੰਸਾ ਕਾਰਨ ਹਜ਼ਾਰਾਂ ਲੋਕ ਮਾਰੇ ਗਏ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਸਰਕਾਰ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ ਅਤੇ ਹਿੰਸਾ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

