ਬੇਅਦਬੀ ਕਾਨੂੰਨ ’ਤੇ ਵੱਡੀ ਪੰਥਕ ਮੀਟਿੰਗ 6 ਅਪਰੈਲ ਨੂੰ

News Online
1 Min Read

ਆਪਣਾ ਪੰਜਾਬ ਮੀਡੀਆ : Shiromani Gurdwara Parbandhak Committee ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ਸਬੰਧੀ 6 ਅਪਰੈਲ ਨੂੰ ਅੰਮ੍ਰਿਤਸਰ ਵਿਖੇ ਵੱਡੀ ਮੀਟਿੰਗ ਸੱਦੀ ਗਈ ਹੈ। ਇਸ ਦੀ ਜਾਣਕਾਰੀ Harjinder Singh Dhami ਨੇ ਦਿੱਤੀ।ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਮਸਲਾ ਹੈ, ਜਿਸ ’ਤੇ ਸਮੂਹ ਸਿੱਖ ਜਥੇਬੰਦੀਆਂ, ਵਿਦਵਾਨਾਂ ਅਤੇ ਧਾਰਮਿਕ ਸੰਸਥਾਵਾਂ ਦੀ ਸਾਂਝੀ ਰਾਏ ਲੈਣਾ ਜ਼ਰੂਰੀ ਹੈ। ਮੀਟਿੰਗ ਵਿੱਚ ਬੇਅਦਬੀਆਂ ਰੋਕਣ ਲਈ ਸਖ਼ਤ ਕਾਨੂੰਨ ’ਤੇ ਵਿਚਾਰ ਕੀਤਾ ਜਾਵੇਗਾ।ਧਾਮੀ ਨੇ ਪੰਜਾਬ ਸਰਕਾਰ ’ਤੇ ਸਪੱਸ਼ਟਤਾ ਦੀ ਘਾਟ ਦਾ ਦੋਸ਼ ਲਗਾਉਂਦਿਆਂ ਕਿਹਾ ਕਿ Guru Granth Sahib ਦੀ ਮਹਾਨਤਾ ਅਤੇ ਆਦਰ ਸੁਰੱਖਿਅਤ ਕਰਨਾ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ।

Share This Article
Leave a Comment

Leave a Reply