ਆਪਣਾ ਪੰਜਾਬ ਮੀਡੀਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੋਸ਼ ਲਾਇਆ ਕਿ ਜੇਕਰ ਕਾਂਗਰਸ ਅਸਾਮ ਵਿੱਚ ਸੱਤਾ ’ਚ ਆਉਂਦੀ ਹੈ ਤਾਂ ਉਹ ਘੁਸਪੈਠੀਆਂ ਦੀ ਸੁਰੱਖਿਆ ਲਈ ਕਾਨੂੰਨ ਲਿਆਏਗੀ ਪਰ ਭਾਜਪਾ ਅਤੇ ਉਸ ਦੇ ਸਹਿਯੋਗੀ ਕਦੇ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦੇਣਗੇ।
ਧੇਮਾਜੀ ਜ਼ਿਲ੍ਹੇ ਦੇ ਗੋਗਾਮੁਖ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਦਾਅਵਾ ਕੀਤਾ ਕਿ ਕਾਂਗਰਸ ਦਾ ਉਦੇਸ਼ ਬਹੁ-ਗਿਣਤੀ ਭਾਈਚਾਰੇ ਨੂੰ ਘੱਟਗਿਣਤੀ ਵਿੱਚ ਬਦਲਣਾ ਅਤੇ ਘੁਸਪੈਠੀਆਂ ਦਾ ਸਥਾਈ ਵੋਟ ਬੈਂਕ ਬਣਾਉਣਾ ਹੈ। 2014 ਵਿੱਚ ਭਾਜਪਾ ਦੇ ਸੱਤਾ ’ਚ ਆਉਣ ਤੋਂ ਪਹਿਲਾਂ ਕਾਂਗਰਸ ਨੇ ਕੇਂਦਰ ਵਿੱਚ ਕਾਨੂੰਨ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਐੱਨ ਡੀ ਏ ਨੇ ਉਸ ਦਾ ਵਿਰੋਧ ਕੀਤਾ ਸੀ। ਕਾਂਗਰਸੀ ਆਗੂ ਖੁੱਲ੍ਹੇਆਮ ਕਹਿ ਰਹੇ ਹਨ ਕਿ ਉਹ ਘੁਸਪੈਠੀਆਂ ਦੀ ਰੱਖਿਆ ਲਈ ਅਸਾਮ ਵਿੱਚ ਨਵਾਂ ਕਾਨੂੰਨ ਲਿਆਉਣਗੇ ਅਤੇ ਖੁੱਲ੍ਹੇਆਮ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ।

