HS Phoolka ਨੇ ਫੜਿਆ BJP ਦਾ ਪੱਲਾ

News Online
1 Min Read

ਆਪਣਾ ਪੰਜਾਬ ਮੀਡੀਆ : 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਲੰਬੀ ਕਾਨੂੰਨੀ ਲੜਾਈ ਲੜਨ ਵਾਲੇ ਸੀਨੀਅਰ ਵਕੀਲ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਐੱਚ ਐੱਸ ਫੂਲਕਾ ਨੇ ਅੱਜ ਦਿੱਲੀ ਵਿਖੇ ਭਾਜਪਾ ਦਾ ਪੱਲਾ ਫੜ ਲਿਆ ਹੈ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਤਰੁਣ ਚੁੱਘ ਅਤੇ ਹੋਰ ਕਈ ਸੀਨੀਅਰ ਭਾਜਪਾ ਆਗੂਆਂ ਨੇ ਫੂਲਕਾ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਫੂਲਕਾ ਨੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਉੱਤੇ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਦੰਦ ਦਿਖਾਉਣ ਦੇ ਹੋਰ ਅਤੇ ਖਾਣ ਦੇ ਹੋਰ ਹਨ। ਉਨ੍ਹਾਂ ਕਿਹਾ ਕਿ ਉਹ ਅੰਨਾ ਹਜ਼ਾਰੇ ਅੰਦੋਲਨ ਦੌਰਾਨ ਪਾਰਟੀ ਨਾਲ ਜੁੜੇ ਸਨ ਪਰ ਪਾਰਟੀ ਦੀਆਂ ਗਤੀਵਿਧੀਆਂ ਨੂੰ ਦੇਖਦੇ ਹੋਏ ਪਾਸੇ ਹੋ ਗਏ ਸਨ। ਫੂਲਕਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ, ਨਸ਼ਿਆਂ ਦਾ ਖਾਤਮਾ ਨਹੀਂ ਹੋ ਰਿਹਾ, ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਨਹੀਂ ਹੋ ਰਹੀਆਂ ਅਤੇ ਹੋਰ ਕਈ ਮਸਲੇ ਵਿਚਕਾਰ ਹੀ ਲਟਕੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਜਾਣਗੇ।

Share This Article
Leave a Comment

Leave a Reply