ਆਪਣਾ ਪੰਜਾਬ ਮੀਡੀਆ : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਅੰਦਰੂਨੀ ਬਗਾਵਤ ਦੀ ਖ਼ਬਰ ਸਾਹਮਣੇ ਆਈ ਹੈ। ਪਾਰਟੀ ਦੇ ਇੱਕ ਧੜੇ ਨੇ, ਜਿਸ ਵਿੱਚ ਜ਼ਿਲ੍ਹਾ ਉਪ-ਪ੍ਰਧਾਨ ਸੋਮ ਨਾਥ ਕਾਲੜਾ ਵੀ ਸ਼ਾਮਲ ਹਨ, ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਮਲੋਟ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਨਾਰਾਜ਼ ਆਗੂਆਂ ਨੇ ਦੋਸ਼ ਲਾਇਆ ਕਿ ਮੌਜੂਦਾ ਪ੍ਰਧਾਨ ਪੁਰਾਣੇ ਅਤੇ ਸੀਨੀਅਰ ਵਰਕਰਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੇ ਹਨ।
ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਪ੍ਰਧਾਨ ਨਾ ਬਦਲਿਆ ਗਿਆ ਤਾਂ ਉਹ ਸਮੂਹਿਕ ਤੌਰ ’ਤੇ ਅਸਤੀਫ਼ੇ ਦੇ ਦੇਣਗੇ। ਆਗੂਆਂ ਦਾ ਕਹਿਣਾ ਹੈ ਕਿ ਪਾਰਟੀ ਵਰਕਰਾਂ ਨੂੰ ਮੀਟਿੰਗਾਂ ਤੱਕ ਦੀ ਜਾਣਕਾਰੀ ਨਹੀਂ ਦਿੱਤੀ ਜਾਂਦੀ, ਜਿਸ ਕਾਰਨ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਨੁਕਸਾਨ ਹੋ ਸਕਦਾ ਹੈ।ਦੂਜੇ ਪਾਸੇ, ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਨੇ ਇਨ੍ਹਾਂ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਦਾ ਤਿੰਨ ਸਾਲ ਦਾ ਕਾਰਜਕਾਲ ਪੂਰਾ ਹੋ ਚੁੱਕਾ ਹੈ ਅਤੇ ਉਹ ਸਿਰਫ ਨਵਾਂ ਉੱਤਰਾਧਿਕਾਰੀ ਨਿਯੁਕਤ ਹੋਣ ਤੱਕ ਸੇਵਾ ਨਿਭਾ ਰਹੇ ਹਨ।

