ਪੰਜਾਬ ਵੀ ਹਿਮਾਚਲ ਦੀਆਂ ਗੱਡੀਆਂ ’ਤੇ ਟੈਕਸ ਲਾਵੇਗਾ: ਬੈਂਸ

News Online
1 Min Read

ਆਪਣਾ ਪੰਜਾਬ ਮੀਡਿਆ : ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਜੇ ਹਿਮਾਚਲ ਸਰਕਾਰ ਐਂਟਰੀ ਟੈਕਸ ਦਾ ਆਪਣਾ ਫ਼ੈਸਲਾ ਵਾਪਸ ਨਹੀਂ ਲੈਂਦੀ ਤਾਂ ਪੰਜਾਬ ਸਰਕਾਰ ਵੀ ਜਲਦੀ ਹੀ ਹਿਮਾਚਲ ਦੀਆਂ ਗੱਡੀਆਂ ’ਤੇ ਰੈਸੀਪਰੋਕਲ ਟੈਕਸ ਲਾਵੇਗੀ। ਇਸ ਸਬੰਧੀ ਅੱਜ ਪੀ ਐੱਸ ਈ ਬੀ ਰੈਸਟ ਹਾਊਸ ਵਿੱਚ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਦਿਆਂ ਮੰਤਰੀ ਬੈਂਸ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਵਿਧਾਨ ਸਭਾ ਵਿੱਚ ਟੈਕਸ ਵਾਪਸੀ ਬਾਰੇ ਦਿੱਤਾ ਬਿਆਨ ਲੋਕਾਂ ਨਾਲ ਧੋਖਾ ਹੈ।

ਹਿਮਾਚਲ ਸਰਕਾਰ ਵੱਲੋਂ ਹਾਲੇ ਵੀ ਵਧੇ ਹੋਏ ਰੇਟਾਂ ਅਨੁਸਾਰ ਟੈਕਸ ਵਸੂਲਿਆ ਜਾ ਰਿਹਾ ਹੈ। ਟਰਾਂਸਪੋਰਟਰਾਂ ਅਤੇ ਟੈਕਸੀ ਚਾਲਕਾਂ ਨਾਲ ਕੀਤੀ ਜਾ ਰਹੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹਿਮਾਚਲ ਸਰਕਾਰ ਦਾ ਫ਼ੈਸਲਾ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਿਮਾਚਲ ਜਾਣ ਵਾਲੀ ਸੰਗਤ ਅਤੇ ਸੈਲਾਨੀਆਂ ਦੀ ਲੁੱਟ ਦਾ ਸਾਧਨ ਹੈ। ਦੂਜੇ ਪਾਸੇ, ਪੰਜਾਬ ਦੇ ਕਿਸਾਨਾਂ ਅਤੇ ਟਰਾਂਸਪੋਰਟ ਯੂਨੀਅਨਾਂ ਨੇ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਲਿਆ ਹੈ।

Share This Article
Leave a Comment

Leave a Reply