ਮੁੱਖ ਮੰਤਰੀ ਵੱਲੋਂ ਪਿੰਡ ਚੀਮਾ ’ਚ ਤੀਹ ਬਿਸਤਰਿਆਂ ਵਾਲਾ ਸੰਤ ਅਤਰ ਸਿੰਘ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ

News Online
1 Min Read

ਆਪਣਾ ਪੰਜਾਬ ਮੀਡਿਆ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਚੰਡੀਗੜ੍ਹ ’ਚ ਭਾਜਪਾ ਦਫ਼ਤਰ ’ਤੇ ਹੋਏ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ ਹਨ। ਕੇਂਦਰ ਸ਼ਾਸਿਤ ਪ੍ਰਦੇਸ਼ ਹੋਣ ਕਾਰਨ ਚੰਡੀਗੜ੍ਹ ਦਾ ਪ੍ਰਬੰਧ ਕੇਂਦਰ ਸਰਕਾਰ ਦੀ ਅਗਵਾਈ ਹੇਠ ਪ੍ਰਸ਼ਾਸਕ ਵਜੋਂ ਚਲਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਕਿਸਾਨ ਅੰਦੋਲਨ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵਿਦਿਆਰਥੀ ਅੰਦੋਲਨ ਜਾਂ ਹੋਰ ਕੋਈ ਮੁੱਦਾ ਹੋਵੇ, ਸਾਰਾ ਦੋਸ਼ ਮੇਰੇ ’ਤੇ ਥੋਪਣ ਲਈ ਤਿਆਰ ਰਹਿੰਦੀ ਹੈ। ਚੰਡੀਗੜ੍ਹ ਨੂੰ ਸਿਆਸੀ ਦੂਸ਼ਣਬਾਜ਼ੀ ਦਾ ਆਧਾਰ ਬਣਾ ਕੇ ਵਰਤਣਾ ਪੂਰੀ ਤਰ੍ਹਾਂ ਗਲਤ ਹੈ।’’ ਪਿੰਡ ਚੀਮਾ ਵਿਖੇ ਕਮਿਊਨਿਟੀ ਹੈਲਥ ਸੈਂਟਰ ਲੋਕ ਅਰਪਣ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦਫ਼ਤਰ ’ਤੇ ਹੋਏ ਹਮਲੇ ਲਈ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਬਜਾਏ ਚੰਡੀਗੜ੍ਹ ਪੰਜਾਬ ਸਰਕਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ। 

Share This Article
Leave a Comment

Leave a Reply