BJP ਦਾ ਪਾਰਟੀ ਦਫ਼ਤਰ ‘ਤੇ ਹਮਲੇ ਅਤੇ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਵਿਰੁੱਧ ਰੋਸ ਪ੍ਰਦਰਸ਼ਨ

News Online
1 Min Read

ਆਪਣਾ ਪੰਜਾਬ ਮੀਡਿਆ : ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਵਰਕਰ ਅੱਜ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਅਗਵਾਈ ਹੇਠ ਫਗਵਾੜਾ ਦੇ ਰੈਸਟ ਹਾਊਸ ਵਿਖੇ ਇਕੱਠੇ ਹੋਏ। ਉਨ੍ਹਾਂ ਨੇ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ‘ਤੇ ਹੋਏ ਹਮਲੇ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੀ ਕਥਿਤ ਭੰਨਤੋੜ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।

ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂਆਂ ਨੇ ਦੋਵਾਂ ਘਟਨਾਵਾਂ ਦੀ ਨਿਖੇਧੀ ਕੀਤੀ ਅਤੇ ਇਨ੍ਹਾਂ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਦੇ ਨਾਲ-ਨਾਲ ਡਾ. ਅੰਬੇਡਕਰ ਦੀ ਵਿਰਾਸਤ ‘ਤੇ ਹਮਲਾ ਕਰਾਰ ਦਿੱਤਾ। ਡਾ.ਅੰਬੇਡਕਰ ਦੇ ਬੁੱਤ ਦੀ ਕਥਿਤ ਭੰਨਤੋੜ ਨੂੰ ਲੈ ਕੇ ਭਾਜਪਾ ਆਗੂਆਂ ਨੇ ‘ਆਪ’ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਸਰਕਾਰ ਇਸ ਸੰਵੇਦਨਸ਼ੀਲ ਸਰਹੱਦੀ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ‘ਆਪ’ ਸੱਤਾ ਵਿੱਚ ਆਈ ਹੈ, ਉਦੋਂ ਤੋਂ ਸੁਰੱਖਿਆ ਦੀ ਸਥਿਤੀ ਵਿਗੜ ਗਈ ਹੈ।

Share This Article
Leave a Comment

Leave a Reply