Congress ਲੋਕਾਂ ਨੂੰ ਜੋੜਨ ਲਈ ਕੰਮ ਕਰਦੀ ਹੈ: Rahul Gandhi

News Online
1 Min Read

ਆਪਣਾ ਪੰਜਾਬ ਮੀਡੀਆ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਫਲਸਫਾ ਮਸ਼ਹੂਰ ਸੰਗੀਤਕਾਰ ਜ਼ੁਬੀਨ ਗਰਗ ਵਰਗਾ ਹੈ, ਜਿਨ੍ਹਾਂ ਨੇ ਅਸਾਮ ਨੂੰ ਇੱਕਜੁੱਟ ਕਰਨ ਲਈ ਉਮਰ ਭਰ ਕੰਮ ਕੀਤਾ। ਬਿਸਵਨਾਥ ਅਤੇ ਗੋਲਾਘਾਟ ਜ਼ਿਲ੍ਹਿਆਂ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਹਿਮੰਤਾ ਬਿਸਵਾ ਸਰਮਾ ਭਾਰਤ ਦੇ ਸਭ ਤੋਂ ਭ੍ਰਿਸ਼ਟ ਮੁੱਖ ਮੰਤਰੀ ਹਨ ਅਤੇ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਗਾਂਧੀ ਨੇ ਕਿਹਾ, ‘‘ਜ਼ੁਬੀਨ ਗਰਗ ਨੇ ਅਸਾਮ ਦੇ ਲੋਕਾਂ ਨੂੰ ਜੋੜਨ ਲਈ ਆਪਣੀ ਸਾਰੀ ਜ਼ਿੰਦਗੀ ਕੰਮ ਕੀਤਾ। ਉਨ੍ਹਾਂ ਕਦੇ ਕਿਸੇ ਨਾਲ ਮਾੜਾ ਵਿਹਾਰ ਨਹੀਂ ਕੀਤਾ। ਕਾਂਗਰਸ ਦਾ ਫਲਸਫਾ ਵੀ ਅਜਿਹਾ ਹੀ ਹੈ, ਨਫ਼ਰਤ ਦੇ ਖ਼ਿਲਾਫ਼ ਪਿਆਰ ਵੰਡਣਾ।’’ ਉਨ੍ਹਾਂ ਦੋਸ਼ ਲਾਇਆ ਕਿ ਸਰਮਾ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਲੋਕਾਂ ਅਤੇ ਭਾਈਚਾਰਿਆਂ ਵਿਰੁੱਧ ਨਫ਼ਰਤ ਫੈਲਾਅ ਰਹੀ ਹੈ। ਕਾਂਗਰਸ ਦੀ ਸਰਕਾਰ ਬਣਨ ’ਤੇ ਉਨ੍ਹਾਂ ਨੂੰ 10-15 ਸਾਲਾਂ ਲਈ ਜੇਲ੍ਹ ਵਿੱਚ ਸੁੱਟਿਆ ਜਾਵੇਗਾ। ਕਾਂਗਰਸੀ ਆਗੂ ਨੇ ਦੋਸ਼ ਲਾਇਆ ਕਿ ਸਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲ ਕੇ ਲੈਂਡ ਏ ਟੀ ਐੱਮ ਬਣਾਇਆ ਹੈ, ਤਾਂ ਕਿ ਜਨਤਾ ਤੋਂ ਜ਼ਮੀਨਾਂ ਖੋਹ ਕੇ ਕੁਝ ਵੱਡੇ ਉਦਯੋਗਪਤੀਆਂ ਨੂੰ ਦਿੱਤੀਆਂ ਜਾ ਸਕਣ।

Share This Article
Leave a Comment

Leave a Reply