ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਦੀ ਤਿਆਰੀ: SGPC ਵੱਲੋਂ ਪੰਥਕ ਜਥੇਬੰਦੀਆਂ ਦੀ ਅਹਿਮ ਮੀਟਿੰਗ ਅੱਜ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਸਰਕਾਰ ਵੱਲੋਂ 13 ਅਪਰੈਲ ਨੂੰ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਵੇਰੇ 11 ਵਜੇ ਪੰਥਕ ਜਥੇਬੰਦੀਆਂ ਦੀ ਹੰਗਾਮੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦਾ ਮੁੱਖ ਮਕਸਦ ਸਰਕਾਰ ਵੱਲੋਂ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008’ ਵਿੱਚ ਕੀਤੀਆਂ ਜਾਣ ਵਾਲੀਆਂ ਸੋਧਾਂ ਨੂੰ ਰੋਕਣਾ ਅਤੇ ਪੰਥਕ ਰਾਇ ਬਣਾਉਣਾ ਹੈ। ਐਸ.ਜੀ.ਪੀ.ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਮਦਮੀ ਟਕਸਾਲ, ਸਿੱਖ ਸਟੂਡੈਂਟਸ ਫੈਡਰੇਸ਼ਨ, ਸਿੰਘ ਸਭਾਵਾਂ ਅਤੇ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਸਮੇਤ ਸਮੂਹ ਸਿੱਖ ਸੰਪਰਦਾਵਾਂ ਨੂੰ ਇਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਐਸ.ਜੀ.ਪੀ.ਸੀ. ਪ੍ਰਧਾਨ ਦਾ ਕਹਿਣਾ ਹੈ ਕਿ 2008 ਦਾ ਐਕਟ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਅਤੇ ਪ੍ਰਕਾਸ਼ਨ ਨਾਲ ਸਬੰਧਤ ਹੈ ਅਤੇ ਇਸ ਦੇ ਮੂਲ ਸਰੂਪ ਨਾਲ ਕੋਈ ਛੇੜਛਾੜ ਨਹੀਂ ਹੋਣੀ ਚਾਹੀਦੀ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਸਰਕਾਰ ਨੂੰ ਇੱਕ ਵੱਖਰਾ ਅਤੇ ਸੁਤੰਤਰ ਕਾਨੂੰਨ ਬਣਾਉਣਾ ਚਾਹੀਦਾ ਹੈ।

Share This Article
Leave a Comment

Leave a Reply