ਆਪਣਾ ਪੰਜਾਬ ਮੀਡਿਆ : ਸੰਗਰੂਰ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਅਤੇ ਸਿੱਖਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੰਗਰੂਰ ਅਤੇ ਬਰਨਾਲਾ ਦੇ ਸਾਰੇ ਹਸਪਤਾਲਾਂ ਨੂੰ ਅਪਗਰੇਡ ਕਰਨ ਅਤੇ ਸੰਸਦੀ ਹਲਕੇ ਵਿੱਚ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਬਾਰੇ ਦਿੱਤੇ ਬਿਆਨ ਬਾਰੇ ਬੋਲਦਿਆਂ ਸ੍ਰੀ ਮਾਨ ਨੇ ਕਿਹਾ ਕਿ ਇਹ ਦੋਵੇਂ ਪ੍ਰਾਜੈਕਟ ਉਨ੍ਹਾਂ ਨੇ ਸੰਸਦ ਮੈਂਬਰ ਹੁੰਦਿਆਂ ਕੇਂਦਰ ਤੋਂ ਪਾਸ ਕਰਵਾਏ ਸਨ। ਇੱਥੇ ਆਪਣੀ ਰਿਹਾਇਸ਼ ’ਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਯੋਜਨਾਵਾਂ ਪਹਿਲਾਂ ਸ਼ੁਰੂ ਹੋਣੀਆਂ ਸਨ ਪਰ ਹੁਣ ਸ਼ੁਰੂ ਹੋਣ ਜਾ ਰਹੀਆਂ ਹਨ।

