ਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲਾ: ਰੰਧਾਵਾ ਲਈ ਇਨਸਾਫ਼ ਦੀ ਮੰਗ: ਵਿਦੇਸ਼ਾਂ ਵਿੱਚ ਭਖਿਆ ਰੋਸ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਡਾਕਟਰ ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਦੇ ਮਾਮਲੇ ਨੇ ਹੁਣ ਕੌਮਾਂਤਰੀ ਪੱਧਰ ’ਤੇ ਤੂਲ ਫੜ ਲਿਆ ਹੈ। ਕੈਨੇਡਾ, ਅਮਰੀਕਾ ਅਤੇ ਆਸਟਰੇਲੀਆ ਵਿੱਚ ਵਸਦੇ ਪੰਜਾਬੀ ਭਾਈਚਾਰੇ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਕੈਂਡਲ ਮਾਰਚ ਅਤੇ ਸੋਗ ਸਭਾਵਾਂ ਕੀਤੀਆਂ ਜਾ ਰਹੀਆਂ ਹਨ। ਸਰੀ ਦੇ ਐਂਪਾਇਰ ਬੈਂਕੁਏਟ ਹਾਲ ਵਿੱਚ ਹੋਏ ਇੱਕ ਵੱਡੇ ਸਮਾਗਮ ਵਿੱਚ ਸਾਂਸਦ ਸੁਖ ਧਾਲੀਵਾਲ ਅਤੇ ਰਣਦੀਪ ਸਰਾਏ ਸਮੇਤ ਕਈ ਉੱਘੀਆਂ ਹਸਤੀਆਂ ਨੇ ਸ਼ਿਰਕਤ ਕੀਤੀ।

ਖਾਲਸਾ ਕਾਲਜ ਅੰਮ੍ਰਿਤਸਰ ਅਤੇ ਪੀ.ਏ.ਯੂ. (PAU) ਦੇ ਪੁਰਾਣੇ ਵਿਦਿਆਰਥੀਆਂ ਵੱਲੋਂ ਬਰੈਂਪਟਨ ਸਿਟੀ ਹਾਲ ਅਤੇ ਹੋਰਨਾਂ ਥਾਵਾਂ ’ਤੇ ਕੀਤੇ ਗਏ ਪ੍ਰਦਰਸ਼ਨਾਂ ਦੌਰਾਨ ਡਾ. ਰੰਧਾਵਾ ਨੂੰ ਇੱਕ ਇਮਾਨਦਾਰ ਅਫ਼ਸਰ ਵਜੋਂ ਯਾਦ ਕੀਤਾ ਗਿਆ ਅਤੇ ਪੰਜਾਬ ਦੇ ਰਾਜਪਾਲ ਨੂੰ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਮੰਗ ਪੱਤਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ।

Share This Article
Leave a Comment

Leave a Reply